ਕਾਂਗਰਸ ਦਾ ਯੂ-ਟਿਊਬ ਚੈਨਲ ਡਿਲੀਟ, ਪਾਰਟੀ ਨੇ ਕਿਹਾ- ਕੀਤੀ ਜਾਵੇਗੀ ਜਾਂਚ

ਨਵੀਂ ਦਿੱਲੀ- ਕਾਂਗਰਸ ਪਾਰਟੀ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਇਸ ਚੈਨਲ ਨੂੰ ਕਿਉਂ ਡਿਲੀਟ ਕੀਤਾ…

ਨਵੀਂ ਦਿੱਲੀ- ਕਾਂਗਰਸ ਪਾਰਟੀ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਇਸ ਚੈਨਲ ਨੂੰ ਕਿਉਂ ਡਿਲੀਟ ਕੀਤਾ ਗਿਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਕਾਂਗਰਸ ਨੇ ਯੂਟਿਊਬ ਅਤੇ ਗੂਗਲ ਦੋਵਾਂ ਨਾਲ ਸੰਪਰਕ ਕੀਤਾ ਹੈ ਅਤੇ ਆਪਣੇ ਚੈਨਲ ਨੂੰ ਬਹਾਲ ਕਰਨ ਲਈ ਕਿਹਾ ਹੈ।

 

ਜਾਰੀ ਬਿਆਨ ‘ਚ ਪਾਰਟੀ ਨੇ ਕਿਹਾ ਹੈ ਕਿ ਸਾਡੇ ਯੂਟਿਊਬ ਚੈਨਲ ‘ਇੰਡੀਅਨ ਨੈਸ਼ਨਲ ਕਾਂਗਰਸ’ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਅਸੀਂ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, YouTube ਅਤੇ Google ਟੀਮ ਨਾਲ ਗੱਲਬਾਤ ਚੱਲ ਰਹੀ ਹੈ। ਜਾਂਚ ਚੱਲ ਰਹੀ ਹੈ, ਇਹ ਸਮਝਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕੋਈ ਤਕਨੀਕੀ ਨੁਕਸ ਸੀ ਜਾਂ ਕੋਈ ਸਾਜ਼ਿਸ਼ ਸੀ। ਜਲਦੀ ਵਾਪਸ ਆਉਣ ਦੀ ਉਮੀਦ ਹੈ।

Leave a Reply

Your email address will not be published. Required fields are marked *