ਬਠਿੰਡਾ- ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ ਮਾਮਲਾ ਦਰਜ ਹੋਣ ਕਾਰਨ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ ‘ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੁੱਢਾ ਨੂੰ ਤੰਗ ਨਾ ਕਰਨ ਦੀ ਗੱਲ ਕਹੀ ਗਈ ਸੀ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਅਸੀਂ ਧਮਕੀਆਂ ਨਹੀਂ ਦੇਵਾਂਗੇ, ਸਗੋਂ ਸਿੱਧੇ ਤੌਰ ‘ਤੇ ਕੰਮ ਕਰਾਂਗੇ।
Also Read: ਬੰਬੀਹਾ ਗੈਂਗ ਦਾ ਮੈਂਬਰ ਮੰਨੇ ਜਾਂਦੇ ਮਨਦੀਪ ਮਨੀਲਾ ਦਾ ਫਿਲੀਪੀਨਜ਼ ‘ਚ ਗੋਲੀਆਂ ਮਾਰ ਕੇ ਕਤਲ
ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੋ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਦੀ ਮੌਤ ਤੋਂ ਬਾਅਦ ਅਰਮੇਨੀਆ ਬੈਠਾ ਲੱਕੀ ਪਟਿਆਲਾ ਅਤੇ ਜੇਲ ‘ਚ ਬੰਦ ਸੁਖਪ੍ਰੀਤ ਬੁੱਢਾ ਬੰਬੀਹਾ ਗੈਂਗ ਨੂੰ ਚਲਾ ਰਹੇ ਹਨ।
ਪੰਜਾਬ ਪੁਲਿਸ ਵਿਚ ਏਨਾ ਜੋਸ਼ ਤਾਂ ਮੂਸੇਵਾਲਾ ਦੇ ਕਾਤਲਾਂ ਨੂੰ ਫੜੇ
ਦੇਖ ਲਓ ਪੁਲਿਸ ਅਤੇ ਸਰਕਾਰ ਸਾਡੇ ਲੋਕਾਂ ਨੂੰ ਤੰਗ ਕਰ ਰਹੀ ਹੈ। ਸਾਡੇ ਭਰਾ ਸੁਖਪ੍ਰੀਤ ਬੁੱਢਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮਾੜੀ ਗੱਲ ਹੈ। ਜਿਨ੍ਹਾਂ ਨੇ ਗੰਦ ਪਾਇਆ ਹੈ, ਉਨ੍ਹਾਂ ਨੂੰ ਜਾਇਜ਼ ਠਹਿਰਾਇਆ ਜਾ ਰਿਹਾ ਹੈ। ਇਸ ਦਾ ਨਤੀਜਾ ਬਹੁਤ ਮਾੜਾ ਹੋਵੇਗਾ। ਜੇਕਰ ਪੰਜਾਬ ਪੁਲਿਸ ਵਿੱਚ ਏਨਾ ਹੀ ਜੋਸ਼ ਹੈ ਤਾਂ ਸਿੱਧੂ ਮੂਸੇਵਾਲਾ ਦੇ ਕਾਤਲ ਨੂੰ ਲਿਆਓ। ਮਨਕੀਰਤ ਔਲਖ ਨੂੰ ਫੜ ਕੇ ਲਿਆਓ। ਇਹ ਸਾਰੇ ਫੜੇ ਨਹੀਂ ਜਾਂਦੇ। ਸਾਡੇ ਕਿਸੇ ਵੀ ਬੰਦੇ ਨੂੰ ਤੰਗ ਨਾ ਕਰੋ।
Also Read: ਧਰਮਸੋਤ ਤੇ ਗਿਲਜ਼ੀਆਂ ਦੀਆਂ ਵਧੀਆਂ ਮੁਸ਼ਕਿਲਾਂ, ਸਾਬਕਾ ਮੰਤਰੀਆਂ ਦੇ ਘੁਟਾਲੇ ‘ਚ ED ਦੀ ਐਂਟਰੀ
ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਧਮਕੀਆਂ
23 ਅਗਸਤ ਨੂੰ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੋਸ਼ ਲਾਇਆ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਜਿਸ ਦੀ ਉਸਨੇ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਮਾਮਲੇ ਵਿੱਚ ਹੁਣ ਬੁੱਢਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।



