ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ…

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਆਜ਼ਾਦ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

Also Read: ਟਵਿੱਟਰ ਬਲੂ ਟਿੱਕ ਕਾਰਨ ਹੈਕ ਹੋ ਸਕਦੈ ਫੋਨ! ਗਲਤੀ ਨਾਲ ਵੀ ਨਾ ਕਰੋ ਅਜਿਹਾ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਉਨ੍ਹਾਂ ਨੂੰ ਜੰਮੂ-ਕਸ਼ਮੀਰ ‘ਚ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੇ ਦੋ ਘੰਟੇ ਬਾਅਦ ਹੀ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਹਾ ਜਾਂਦਾ ਹੈ ਕਿ ਆਜ਼ਾਦ ਕਮੇਟੀਆਂ ਦੇ ਗਠਨ ਤੋਂ ਖੁਸ਼ ਨਹੀਂ ਸਨ। ਉਨ੍ਹਾਂ ਕਿਹਾ ਕਿ ਕਮੇਟੀਆਂ ਬਣਾਉਣ ਵੇਲੇ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਆਜ਼ਾਦ ਨੇ ਹਾਈਕਮਾਨ ਨੂੰ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਜੰਮੂ-ਕਸ਼ਮੀਰ ਦੀ ਕੋਈ ਜ਼ਿੰਮੇਵਾਰੀ ਨਹੀਂ ਲੈਣਗੇ। ਹਾਲਾਂਕਿ ਉਹ ਪਾਰਟੀ ਲਈ ਕੰਮ ਕਰਦੇ ਰਹਿਣਗੇ।

Also Read: ਪਾਕਿਸਤਾਨ ‘ਚ ਬੈਨ ਹਨ ਇਹ ਮਸ਼ਹੂਰ ਭਾਰਤੀ ਸ਼ੋਅ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

Leave a Reply

Your email address will not be published. Required fields are marked *