ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਉਸ ਨੂੰ ਭਾਰਤ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਛੇਤੀ ਹੀ ਉਸ ਨੂੰ ਭਾਰਤ ਲਿਆ ਕੇ ਪੁੱਛਗਿੱਛ ਕੀਤੀ ਜਾ ਸਕੇਗੀ। ਤੁਹਾਨੂੰ ਦੱਸ ਦਈਏ ਕਿ ਇਸ ਨਾਲ ਦਾ ਸਾਥੀ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਕੀਨੀਆ ‘ਚ ਹੈ। ਇਹ ਦੋਵੇਂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਤੋਂ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਤੋਂ ਉਨ੍ਹਾਂ ਦਾ ਅਪਰਾਧਿਕ ਇਤਿਹਾਸ ਮੰਗਿਆ ਹੈ।
ਜਾਅਲੀ ਪਾਸਪੋਰਟ ਮਾਮਲੇ ‘ਚ ਫੜੇ ਗਏ ਸਚਿਨ
ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ ‘ਤੇ ਫੜਿਆ ਗਿਆ ਸੀ। ਇਹ ਜਾਣਕਾਰੀ ਕੁਝ ਦਿਨ ਪਹਿਲਾਂ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।
ਸਿੱਧੂ ਮੂਸੇਵਾਲਾ ਕ+ਤਲ ਮਾਮਲੇ ‘ਚ ਮਾਸਟਰ ਮਾਈਂਡ ਗ੍ਰਿਫਤਾਰ, ਛੇਤੀ ਲਿਆਂਦਾ ਜਾਵੇਗਾ ਭਾਰਤ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਉਸ ਨੂੰ ਭਾਰਤ ਲਿਆਉਣ…
