ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੇ ਪਤੀ ਨੇ ਮਾਰਿਆ ਥੱਪੜ

ਚੰਡੀਗੜ੍ਹ- ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸਾਫ ਦੇਖਿਆ ਜਾ…

ਚੰਡੀਗੜ੍ਹ- ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਘਰੇਲੂ ਕਲੇਸ਼ ਕਾਰਨ ਲੋਕ ਇਕੱਠੇ ਹੋਏ ਹਨ ਅਤੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਵਿਚ ਆਪਸੀ ਬਹਿਸਬਾਜ਼ੀ ਹੋ ਰਹੀ ਹੈ। ਇਸੇ ਦੌਰਾਨ ਗੁੱਸੇ ਵਿਚ ਆਏ ਉਨ੍ਹਾਂ ਦੇ ਪਤੀ ਵਲੋਂ ਉਨ੍ਹਾਂ ਨੂੰ ਥੱਪੜ ਮਾਰਿਆ ਜਾਂਦਾ ਹੈ। ਜਦੋਂ ਕਿ ਉਥੇ ਖੜ੍ਹੇ ਲੋਕਾਂ ਵਲੋਂ ਉਨ੍ਹਾਂ ਨੂੰ ਇਹ ਸਭ ਕਰਨ ਤੋਂ ਰੋਕਿਆ ਵੀ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਪੁਰਾਣੀ ਦੱਸੀ ਜਾ ਰਹੀ ਹੈ। 

Leave a Reply

Your email address will not be published. Required fields are marked *