ਲੁਧਿਆਣਾ : ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅੰਦਰ ਬੈਠੇ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।
Also Read: ਅਰਸ਼ਦੀਪ ਦੇ ਹੱਕ ‘ਚ ਨਿਤਰੇ ਅਕਾਲ ਤਖਤ ਜਥੇਦਾਰ, ਖਾਲਿਸਤਾਨੀ ਕਹਿਣ ‘ਤੇ ਦਿੱਤਾ ਵੱਡਾ ਬਿਆਨ
ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਪੁਲਿਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਖੋਹ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ। ਇਸ ਕਾਰਨ ਕਾਰ ਅੰਦਰ ਬੈਠੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।
Also Read: ਸਸਤਾ ਰਾਸ਼ਨ ਲੈਣ ਲਈ ਮਰਸੀਡੀਜ਼ ‘ਤੇ ਪਹੁੰਚਿਆ ‘ਗਰੀਬ’, ਗੱਡੀ ਦਾ ਨੰਬਰ ਵੀ VIP



