ਹਵਾ ਪ੍ਰਦੂਸ਼ਣ ‘ਤੇ ਦਿੱਲੀ ਸਰਕਾਰ ਦੀ ਵੱਡਾ ਕਦਮ, ਪਟਾਕਿਆਂ ਦੀ ਵਿਕਰੀ ‘ਤੇ ਵਧਾਈ ਪਾਬੰਦੀ

ਨਵੀਂ ਦਿੱਲੀ: ਸਰਦੀਆਂ ਦੌਰਾਨ ਦਿੱਲੀ-ਐੱਨਸੀਆਰ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਾਲਾਤ ਬਦਤਰ ਹੋ ਜਾਂਦੇ ਹਨ। ਕੁਝ ਦਿਨਾਂ ਲਈ ਤਾਂ ਦਿੱਲੀ-ਐੱਨਸੀਆਰ ਗੈਸ ਚੈਂਬਰ ’ਚ ਤਬਦੀਲ…

ਨਵੀਂ ਦਿੱਲੀ: ਸਰਦੀਆਂ ਦੌਰਾਨ ਦਿੱਲੀ-ਐੱਨਸੀਆਰ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਾਲਾਤ ਬਦਤਰ ਹੋ ਜਾਂਦੇ ਹਨ। ਕੁਝ ਦਿਨਾਂ ਲਈ ਤਾਂ ਦਿੱਲੀ-ਐੱਨਸੀਆਰ ਗੈਸ ਚੈਂਬਰ ’ਚ ਤਬਦੀਲ ਹੋ ਜਾਂਦਾ ਹੈ। ਇਸ ਦੇ ਮੱਦੇਨਜਰ ਦਿੱਲੀ ਸਰਕਾਰ ਵੱਲੋਂ ਇਸ ਸਾਲ ਵੀ ਸਰਦ ਰੁੱਤ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ 1 ਜਨਵਰੀ 2023 ਤਕ ਵਧਾ ਦਿੱਤੀ ਗਈ ਹੈ।

Also Read: PM-SHRI ਯੋਜਨਾ ਨੂੰ ਕੈਬਨਿਟ ਦੀ ਮਨਜ਼ੂਰੀ, ਦੇਸ਼ ਭਰ ‘ਚ 14 ਹਜ਼ਾਰ ਸਕੂਲ ਹੋਣਹੇ ਅਪਗ੍ਰੇਡ

ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਵਧਾਈ ਪਾਬੰਦੀ
ਦਰਅਸਲ ਸਰਦੀਆਂ ਦੌਰਾਨ ਸੰਭਾਵਿਤ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ 1 ਅਕਤੂਬਰ ਤੋਂ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਾਵਧਾਨੀ ਵਜੋਂ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਿਆ ਹੈ।

ਆਨਲਾਈਨ ਵਿਕਰੀ/ਡਲਿਵਰੀ ’ਤੇ ਵੀ ਹੋਵੇਗੀ ਪਾਬੰਦੀ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਮੁਤਾਬਿਕ ਦੇਸ਼ ਦੀ ਰਾਜਧਾਨੀ ਦਿੱਲੀ ’ਚ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ। ਉੱਥੇ ਹੀ ਪਟਾਕਿਆਂ ਦੀ ਆਨਲਾਈਨ ਵਿਕਰੀ/ਡਲਿਵਰੀ ’ਤੇ ਵੀ ਪਾਬੰਦੀ ਹੋਵੇਗੀ। ਇਹ ਪਾਬੰਦੀ 1 ਜਨਵਰੀ 2023 ਤਕ ਲਾਗੂ ਰਹੇਗੀ।

Also Read: ਫਤਿਹਗੜ੍ਹ ਸਾਹਿਬ ‘ਚ ਬਣੇਗੀ 1000 ਏਕੜ ਦੀ ਟੈਕਸਟਾਈਲ ਪਾਰਕ, CM ਮਾਨ ਨੇ ਕੇਂਦਰ ਨੂੰ ਭੇਜਿਆ ਪ੍ਰਸਤਾਵ

ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਲਿਆ ਫ਼ੈਸਲਾ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਅਨੁਸਾਰ ਦਿੱਲੀ ਵਿਚ ਪ੍ਰਦੂਸ਼ਣ ਦੇ ਖ਼ਤਰੇ ਤੋਂ ਲੋਕਾਂ ਨੂੰ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਅਤੇ ਮਾਲ ਵਿਭਾਗ ਨਾਲ ਮਿਲ ਕੇ ਇਕ ਕਾਰਜ ਯੋਜਨਾ ਉਲੀਕੀ ਜਾਵੇਗੀ। ਇਸ ਨਾਲ ਪਟਾਕਿਆਂ ’ਤੇ ਲਗਾਈ ਗਈ ਪਾਬੰਦੀ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਿਛਲੇ ਕੁਝ ਸਾਲਾਂ ਤੋਂ ਦਿੱਲੀ-ਐਨਸੀਆਰ ਵਿਚ ਪਟਾਕਿਆਂ ਦੇ ਨਿਰਮਾਣ ਅਤੇ ਚਲਾਉਣ ਦੋਵਾਂ ’ਤੇ ਪਾਬੰਦੀ ਲਗਾਈ ਗਈ ਹੈ। ਦੀਵਾਲੀ ’ਤੇ ਵੀ ਪਟਾਕੇ ਚਲਾਉਣ ’ਤੇ ਪਾਬੰਦੀ ਹੈ।

Leave a Reply

Your email address will not be published. Required fields are marked *