Chandigarh News : ਮਨਕੀਰਤ ਔਲਖ ਵਕੀਲ ਰਾਹੀਂ ਚੰਡੀਗੜ੍ਹ ਅਦਾਲਤ ‘ਚ ਪੇਸ਼

Chandigarh News – Mankirt Aulakh News ਚੰਡੀਗੜ੍ਹ- ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ 8 ਰਫਲਾਂ ਨੂੰ ਲੈ ਕੇ ਚੰਡੀਗੜ੍ਹ ਅਦਾਲਤ ‘ਚ ਦਾਇਰ ਮਾਮਲੇ ‘ਚ ਵੀਰਵਾਰ…

Chandigarh News – Mankirt Aulakh News

ਚੰਡੀਗੜ੍ਹ- ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ 8 ਰਫਲਾਂ ਨੂੰ ਲੈ ਕੇ ਚੰਡੀਗੜ੍ਹ ਅਦਾਲਤ ‘ਚ ਦਾਇਰ ਮਾਮਲੇ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਦੇ ਨੋਟਿਸ ਤੋਂ ਬਾਅਦ ਉਸ ਦੀ ਤਰਫੋਂ ਵਕੀਲ ਅਦਾਲਤ ਵਿੱਚ ਪੇਸ਼ ਹੋਏ। ਔਲਖ ਨੇ ਇਸ ਮਾਮਲੇ ਵਿੱਚ ਹਾਲੇ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਹੈ। ਜਾਣਕਾਰੀ ਮੁਤਾਬਕ ਔਲਖ ਇਸ ਸਮੇਂ ਕੈਨੇਡਾ ‘ਚ ਹੈ। ਇਹ ਕੇਸ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਦਾਇਰ ਕੀਤਾ ਗਿਆ ਹੈ। ਉਸ ਨੇ ਔਲਖ ਤੇ ਹੋਰਾਂ ‘ਤੇ ਗੀਤ ਰਾਹੀਂ ਵਕੀਲਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਲਾਇਆ ਹੈ।

Also Read: Mankirt Aulakh News

ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।

ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

Also Read: Mankirt Aulakh News

AGTF ਨੇ ਔਲਖ ਨੂੰ ਦਿੱਤੀ ਕਲੀਨ ਚਿੱਟ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਆਇਆ ਸੀ। ਕਈ ਸ਼ਾਰਪ ਸ਼ੂਟਰ ਫੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਇੱਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿੱਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਸ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *