Bargari sacrilege case : ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀ ਦਾ ਕੀਤਾ ਕਤਲ

Bargari Sacrilege Case : ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੀਤਾ ਕਤਲ ਇੱਕ ਪਾਸੇ ਜਿੱਥੇ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਅਮਨ…

Bargari Sacrilege Case : ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੀਤਾ ਕਤਲ

ਇੱਕ ਪਾਸੇ ਜਿੱਥੇ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਅਮਨ ਪਸੰਦ ਸੂਬਾ ਹੈ ਤੇ ਇਸ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਹੈ । ਉੱਧਰ ਹੀ ਇੱਥੇ ਦਿਨ-ਦਿਹਾੜੇ ਕਿਸੇ ਦਾ ਵੀ ਕਤਲ ਕਰ ਦੇਣਾ ਇੱਕ ਆਮ ਜਿਹੀ ਗੱਲ ਹੋ ਗਈ ਹੈ। ਜਿਸ ਕਾਰਨ ਸੂਬੇ ਦਾ ਮਾਹੌਲ ਦਿਨ-ਬ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ।

ਖ਼ਬਰ ਫ਼ਰੀਦਕੋਟ ਤੋਂ ਸਾਹਮਣੇ ਆਈ ਹੈ ਜਿੱਥੇ ਡੇਰਾ ਪ੍ਰੇਮੀ ਤੇ ਬਰਗਾੜੀ ਬੇਅਦਬੀ ਕਾਂਡ ਦੇ ਆਰੋਪੀ ਪਰਦੀਪ ਸਿੰਘ ਦਾ ਅਣਪਛਾਤੇ ਮੋਟਰਸਾਈਕਲ ਸਵਾਰ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਉਸ ਦਾ ਕਤਲ ਸਵੇਰੇ ਉਸ ਸਮੇਂ ਹੋਇਆ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਇਸ ਘਟਨਾ ਵਿਚ ਪਰਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਤੇ ਤਿੰਨ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ

Punjabi Khabra

ਦੱਸਣਯੋਗ ਹੈ ਕਿ 2015 ਵਿਚ ਪਰਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰ ਉਨ੍ਹਾਂ ਦੀ ਬੇਅਦਬੀ ਕੀਤੀ ਸੀ ਤੇ ਉਸ ਤੇ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਜ਼ਮਾਨਤ ਤੇ ਬਾਹਰ ਆਉਣ ਤੋਂ ਬਾਅਦ ਲਗਾਤਾਰ ਧਮਕੀਆਂ ਮਿਲਣ ਕਾਰਨ ਉਸ ਨੂੰ ਸੁਰੱਖਿਆ ਮਿਲੀ ਹੋਈ ਸੀ।

ਉੱਧਰ ਹੀ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਬੇਅਦਬੀ ਦੀ ਘਟਨਾ ਦਾ ਖ਼ੁਦ ਹੀ ਇਨਸਾਫ਼ ਕਰ ਲਿਆ ਹੈ।

Also Read : Amritsar News Today :ਅੰਮ੍ਰਿਤਸਰ ਦੇ ਸ਼ਿਵ ਸੇਨਾ ਲੀਡਰ ਤੇ ਹੋਈ ਫਾਇਰਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ‘’ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼”

ਉੱਧਰ ਹੀ ਪੰਜਾਬ ਪੁਲਿਸ ਦੇ ਡੀ. ਜੇ. ਪੀ. ਨੇ ਲੋਕਾਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਉਹ ਕਿਸੇ ਵਾ ਤਰਾਂ ਦੀ ਝੂਠੀ ਅਫ਼ਵਾਹ ‘ਚ ਯਕੀਨ ਨਾ ਕਰਨ।

Also Read : punjabi khabra

Leave a Reply

Your email address will not be published. Required fields are marked *