punjab news: ਜਲਾਲਾਬਾਦ ‘ਚ 25 ਸਾਲਾਂ ਨੌਜਵਾਨ ਦੀ ਚਿੱਟੇ ਦੀ ਉਵਰਡੋਜ ਕਾਰਨ ਹੋਈ ਮੋਤ
ਅੱਜਕੱਲ ਆਏ ਦਿਨ ਪੰਜਾਬ ਚ ਨਸ਼ਾ ਵੱਧਣ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਨੇ ਤੇ ਅੱਜ ਇਕ ਜਲਾਲਾਬਾਦ ਦੀ ਮੰਡੀ ਘੁਬਾਇਆ ਦਾ ਰਹਿਣ ਵਾਲਾ ਨੌਜਵਾਨ ਚਿੱਟੇ ਦੀ ਚਪੇਟ ਵਿਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ 25 ਸਾਲਾਂ ਨੌਜਵਾਨ ਦੀ ਉਵਰਡੋਜ ਕਾਰਨ ਮੋਕੇ ਤੇ ਮੋਤ ਹੋ ਗਈ। ਲਾਸ਼ ਨੂੰ ਖੇਤਾਂ ਚ ਬਰਾਮਦ ਕੀਤਾ ਗਿਆ।
ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਪਿੰਡ ਜਲ੍ਹਾ ਲੱਖੇ ਕੇ ਉਤਾੜ ਦਾ ਲਵਪ੍ਰੀਤ ਸਿੰਘ ਜੋ ਕਿ ਨਸ਼ਾ ਕਰਦਾ ਸੀ ਅਤੇ ਘਰ ਵਿਚੋਂ ਕੱਲ ਗਿਆ ਸੀ। ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ ਅਤੇ ਅੱਜ ਉਸ ਦੀ ਲਾਸ਼ ਖੇਤਾਂ ਵਿਚੋਂ ਲਾਵਾਰਿਸ ਹਾਲਤ ਵਿਚ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅੱਜ ਫ਼ਿਰ ਤੋਂ ਉਸਨੇ ਚਿੱਟੇ ਦਾ ਸੇਵਨ ਕਰ ਲਿਆ ਅਤੇ ਓਵਰਡੋਜ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਨਾਲ ਗੱਲਬਾਤ ਕਰਦਿਆਂ ਚੋਕੀਂ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨੌਜਵਾਨ ਸੰਬੰਧੀ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਲਈ ਲਿਆਂਦਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਪਰਿਵਾਰ ਦੇ ਬਿਆਨਾਂ ਤੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਨੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਤੇ ਨਸ਼ਾ ਵੇਚਣ ਵਾਲਿਆਂ ਤੇ ਦੋਸ਼ ਲਗਾਏ ਹਨ ਤੇ ਕਿਹਾ ਹੈ ਕਿ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇਕ ਬੱਚਾ ਹੈ। ਪਰ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ।



