ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਲਾਅ ਐਂਡ ਆਰਡਰ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅੰਮ੍ਰਿਤਸਰ ਵਿੱਚ ਦੇਸ਼ ਦੀ ਰਾਸ਼ਟਰਪਤੀ ਦੀ ਫੇਰੀ ਤੋਂ ਖਾਲਿਸਤਾਨ ਜਿੰਦਾਬਾਦ ਦੇ ਪੋਸਟਰ ਲੱਗੇ ਹਨ ਜਿੰਨ੍ਹਾਂ ਨੂੰ ਲੈ ਕੇ ਸ਼ਹਿਰ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਗਏ ਹਨ, ਉੱਥੇ ਹੀ ਇਸ ਘਟਨਾ ਦੀ ਜਿੰਮੇਵਾਰੀ ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕਰਕੇ ਲਈ ਹੈ। ਜ਼ਿਕਰਯੋਗ ਹੈ ਕਿ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ ਅਤੇ ਇਸ ਮੌਕੇ ਸੀਐੱਮ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਕਰਨਗੇ।
ਦੱਸ ਦਈਏ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ। ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਇਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਫੇਰੀ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ।


