Punjab Education Budget: ਵਿੱਤ ਮੰਤਰੀ ਵੱਲੋਂ ਸਿੱਖਿਆ ਖੇਤਰ ਲਈ ਵੱਡੇ ਐਲਾਨ

Punjab Education Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਬਜਟ ਦੌਰਾਨ ਸਕੂਲੀ ਅਤੇ ਉਚੇਰੀ ਸਿੱਖਿਆ ਲਈ ਵੱਡੇ ਐਲਾਨ ਕੀਤੇ ਹਨ। ਵਿੱਤ ਮੰਤਰੀ ਚੀਮਾ ਨੇ…

Punjab Education Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਬਜਟ ਦੌਰਾਨ ਸਕੂਲੀ ਅਤੇ ਉਚੇਰੀ ਸਿੱਖਿਆ ਲਈ ਵੱਡੇ ਐਲਾਨ ਕੀਤੇ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਕੂਲੀ ਵਿਦਿਆਰਥੀਆਂ ਦੇ ਵਿਕਾਸ ਲਈ ਸਾਲ 2023-24 ਲਈ 17 ਹਜ਼ਾਰ 72 ਕਰੋੜ ਰੁਪਏ ਬਜਟ ਵਿੱਚ ਰੱਖੇ ਗਏ ਹਨ।  ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੀ ਪੀਟੀਐੱਮ ਸਕੀਮ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ 19 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚ ਅੱਠਵੀਂ 10ਵੀਂ ਅਤੇ 12ਵੀਂ ਕਲਾਸ ਦੇ ਬੱਚਿਆਂ ਵਿਚ ਸੌ ਫੀਸਦ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆ ਨੂੰ ਸਕੂਲ ਕਿਟਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ  ਪਿਛਲੇ ਭਾਸ਼ਣ ਦੌਰਾਨ 99 ਹਾਜਰ ਕਰੋੜ ਦਾ ਬਜਟ ਰੱਖਿਆ ਗਿਆ।

ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ ਅਸਟੇਟ ਮੈਨੇਜਰ ਦੀਆਂ ਅਸਾਮੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਲਈ 200 ਕਰੋੜ ਰੁਪਏ ਦੇ ਸ਼ੁਰੂਆਤ ਬਜਟ ਦਾ ਪ੍ਰਸਤਾਵ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਕੂਲੀ ਸਿਖਿਆ ਲਈ ਜੋ 17 ਹਜ਼ਾਰ 72 ਕਰੋੜ ਰੁਪਏ ਸਕੂਲੀ ਅਤੀ ਉੱਚ ਸਿਖਿਆ ਲਈ ਰਾਖਵੇਂ ਰੱਖੇ ਗਏ ਹਨ, ਉਹ ਪਿਛਲੇ ਸਾਲ ਨਾਲੋਂ 12 ਫੀਸਦ ਜ਼ਿਆਦਾ ਹਨ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ  ਅਗਲੇ ਸਾਲ ਲਈ 18 ਕਰੋੜ ਰੁਪਏ ਅਤੇ 60 ਕਰੋੜ ਰੁਪਏ ਦੇ ਬਜਟ ਦੀ ਤਜਵੀਜ ਰੱਖੀ ਗਈ ਹੈ। ਚੀਮਾ ਨੇ ਕਿ ਪੰਜਾਬ ਯੰਗ ਇੰਟਰਪ੍ਰਿਨਿਓਰ ਪ੍ਰੋਗਰਾਮ ਤਹਿਤ ਹੁਨਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤਹਿਤ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਪੇਸ਼ ਕਰਨ ਲਈ ਪ੍ਰਤੀ ਵਿਦਿਆਰਥੀ 2000 ਰੁਪਏ ਦੀ ਸੀਡ ਮਨੀ ਦੇ ਰੂਪ ਵਿੱਚ ਦਿੱਤੇ ਜਾਣਗੇ। ਇਸਦੇ ਤਹਿਤ ਸਰਕਾਰ ਨੇ 30 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਯਤਨਸ਼ੀਲ ਰਹਾਂਗੇ।

Leave a Reply

Your email address will not be published. Required fields are marked *