ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਲੁੱਕਆਊਟ ਨੋਟਿਸ ਜਾਰੀ ਕਰ ਚਰਨਜੀਤ ਸਿੰਘ ਚੰਨੀ ਦੇ ਦੇਸ਼ ਤੋਂ ਬਾਹਰ ਜਾਣ ਉੱਤੇ ਰੋਕ ਲਗਾ ਦਿੱਤੀ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਖਿਲਾਫ਼ ਕੁਝ ਮਾਮਲਿਆਂ ਵਿੱਚ ਜਾਂਚ ਕੀਤੀ ਜਾਣੀ ਹੈ। ਦੱਸ ਦੇਈਏ ਕਿ 7 ਮਾਰਚ ਨੂੰ ਇਹ ਨੋਟਿਸ ਜਾਰੀ ਹੋ ਚੁੱਕਿਆ ਹੈ।
ਲੁੱਕਆਊਟ ਨੋਟਿਸ ਦੇ ਮੁਤਾਬਿਕ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਅਤੇ ਹੋਰ ਕਈ ਮਾਮਲਿਆਂ ਦੀ ਜਾਂਚ ਕੀਤੀ ਜਾਣੀ ਹੈ ਇਸ ਬਾਰੇ ਦੇਸ਼ ਦੇ ਸਾਰੇ ਏਅਰਪੋਰਟ ਦੀਆਂ ਸੁਰੱਖਿਆਂ ਟੀਮਾਂ ਨੂੰ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਨੇ ਏਅਰਪੋਰਟ ਟੀਮਾਂ ਨੂੰ ਕਿਹਾ ਹੈ ਕਿ ਸਾਬਕਾ ਸੀਐੱਮ ਚੰਨੀ ਨੂੰ ਕਿਸੇ ਵੀ ਫਲਾਈਟ ਜ਼ਰੀਏ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
