ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਸਿੰਘ ਬੈਂਸ

Harjot Singh Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।  ਮਿਲੀ…

Harjot Singh Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।  ਮਿਲੀ ਜਾਣਕਾਰੀ ਮੁਤਾਬਿਕ  ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐੱਸ ਅਧਿਕਾਰੀ ਅਤੇ ਮਾਨਸਾ ਦੇ ਮੌਜੂਦਾ ਐਸਪੀ ਜੋਤੀ ਯਾਦਵ (SP Jyoti Yadav) ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। 

ਮੀਡੀਆ ਰਿਪੋਰਟ ਮੁਤਾਬਿਕ ਜੋਤੀ ਯਾਦਵ 2019 ਬੈਚ ਦੇ ਆਈਪੀਐੱਸ ਅਧਿਕਾਰੀ ਹਨ ਅਤੇ ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ।ਮੰਤਰੀ ਹਰਜੋਤ ਬੈਂਸ ਦੇ ਵਿਆਹ ਨੂੰ ਲੈ ਕੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਜੁਲਾਈ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ ਇਸ ਤੋਂ ਬਾਅਦ 7 ਅਕਤੂਬਰ 2022 ਨੂੰ ਸੰਗਰੂਰ ਤੋਂ 27 ਸਾਲਾ ਵਿਧਾਇਕਾ ਨਰਿੰਦਰ ਕੌਰ ਨੇ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਕਰਵਾਇਆ।
ਆਮ ਆਦਮੀ ਪਾਰਟੀ ਦਾ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਖੁਸ਼ਬੂ ਸਾਵਣਸੁਖ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ ਕਰਵਾਇਆ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਦੇ ਅਣਵਿਆਹੇ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਆਹ ਕਰਵਾ ਰਹੇ ਹਨ।

ਇਹ ਵੀ ਪੜ੍ਹੋ:ਮਾਨ ਸਰਕਾਰ ਨੇ ਪੰਜਾਬ ਦੇ ‘ਗੰਨ ਕਲਚਰ’ ‘ਤੇ ਕੱਸਿਆ ਸ਼ਿਕੰਜਾ, 813 ਲਾਇਸੈਂਸ ਕੀਤੇ ਰੱਦ

Leave a Reply

Your email address will not be published. Required fields are marked *