Congress Party Protest: ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੱਲੋਂ ਰਾਜ ਭਵਨ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਹੋਇਆ। ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਅਡਾਨੀ ਅਤੇ ਬੀਜੇਪੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਦੇਸ਼ ਦੀ ਸਰਮਾਏਦਾਰ ਖਿਲਾਫ਼ ਰੋਸ ਪ੍ਰਦਰਸ਼ਨ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਚਲੋ ਰਾਜ ਭਵਨ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਭਾਜਪਾ ਪਾਰਟੀ ਦੇਸ਼ ਦੇ ਵੱਡੇ ਸਰਮਾਏਦਾਰਾਂ ਲੋਕਾਂ ਦਾ ਸਾਥ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਦੇਸ਼ ਵਿੱਚ ਮਹਿੰਗਾਈ ਦੀ ਮਾਰ ਆਮ ਲੋਕਾਂ ਉੱਤੇ ਪੈ ਰਹੀ ਹੈ ਜਿਸ ਕਰਕੇ ਗਰੀਬ ਵਿਅਕਤੀ ਦਿਨੋ ਦਿਨ ਗਰੀਬ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੂੰਜੀਵਾਦੀ ਦੋਸਤਾਂ ‘ਤੇ ਮਿਹਰਬਾਨੀ ਦੇ ਖਿਲਾਫ਼ ਧਰਨੇ ਦੌਰਾਨ। https://t.co/WZy5OQNXUN
— Punjab Congress (@INCPunjab) March 13, 2023
ਰਾਜਾ ਵੜਿੰਗ ਨੇ ਕੀਤਾ ਟਵੀਟ
ਦੂਜੇ ਪਾਸੇ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਲਏ ਗਏ ਹਨ। ਕੁਝ ਹੀ ਦੇਰ ਬਾਅਦ ਕਾਂਗਰਸ ਪਾਰਟੀ ਰਾਜ ਭਵਨ ਵੱਲ ਕੂਚ ਕਰੇਗਾ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਅਪਡੇਟ ਜਾਰੀ ….


