ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਸ਼ਰਾਬ ਮਿਲਣ ਤੋਂ ਬਾਅਦ ਮਾਮਲਾ ਦਰਜ

ਲੁਧਿਆਣਾ: ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਵਿਜੀਲੈਂਸ ਨੇ ਸੋਮਵਾਰ ਨੂੰ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਵਿਜੀਲੈਂਸ…

ਲੁਧਿਆਣਾ: ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਵਿਜੀਲੈਂਸ ਨੇ ਸੋਮਵਾਰ ਨੂੰ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਵਿਜੀਲੈਂਸ ਨੂੰ ਉਥੋਂ 73 ਬੋਤਲਾਂ ਵਿਦੇਸ਼ੀ ਅਤੇ ਚੰਡੀਗੜ੍ਹ ਸ਼ਰਾਬ ਬਰਾਮਦ ਹੋਈ। ਵਿਧਾਇਕ ਕੋਲ L50 ਦਾ ਪਰਮਿਟ ਵੀ ਹੈ ਪਰ ਫਿਰ ਵੀ ਉਹ ਘਰ ‘ਚ ਜ਼ਿਆਦਾ ਸ਼ਰਾਬ ਰੱਖ ਰਿਹਾ ਸੀ। ਵਿਜੀਲੈਂਸ ਟੀਮ ਨੇ ਇਸ ਸਬੰਧੀ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਸੀ ਅਤੇ ਉਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਵਿੱਚ ਇਹ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।

ਆਮਦਨ ਤੋਂ ਵੱਧ ਜਾਇਦਾਦ ਨੂੰ ਲੈ ਕੇ ਹੋਈ ਸੀ ਛਾਪੇਮਾਰੀ 

 ਵਿਜੀਲੈਂਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ, ਜਿਸ ਕਾਰਨ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ ਹੈ। 

ਬੀਤੇ ਦਿਨ ਐੱਸਐੱਸਪੀ ਨੇ ਦਿੱਤੀ ਸੀ ਜਾਣਕਾਰੀ

ਇਸ ਮਾਮਲੇ ਸਬੰਧੀ ਪੁਸ਼ਟੀ  ਲੁਧਿਆਣਾ ਤੋਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਬਣਾਉਣ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਦੇ ਲਈ ਚੰਡੀਗੜ੍ਹ ਤੋਂ ਟੈਕਨੀਕਲ ਟੀਮਾਂ ਪਹੁੰਚੀਆਂ ਸਨ।

ਇਹ ਵੀ ਪੜ੍ਹੋ:PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ‘ਚ ਇਨ੍ਹਾਂ 9 ਅਫ਼ਸਰਾਂ ‘ਤੇ ਡਿੱਗੀ ਗਾਜ਼ !

Leave a Reply

Your email address will not be published. Required fields are marked *