Protest against the Punjab government: ਪੰਜਾਬ ਰੋਡਵੇਜ਼,ਪੱਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉੱਤੇ ਬਠਿੰਡਾ ਵਿਖੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਅਤੇ ਹੁਸ਼ਿਆਰਪੁਰ ਡਿਪੂ ਦੇ ਬਾਹਰ ਗੇਟ ਰੈਲੀ ਕੀਤੀ ਗਈ। ਇਸ ਮੌਕੇ ਬੱਸ ਕਾਮਿਆ ਵੱਲੋਂ ਪੰਜਾਬ ਸਰਾਕਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਗਈ।
ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ
ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਪਨਬੱਸ ਅਤੇ PRTCਦੇ ਕੰਟਰੈਕਟ ਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ।ਜਿਸ ਦਾ ਅਸੀਂ ਵਿਰੋਧ ਕਰ ਰਹੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਜਲਦ ਰੈਗੂਲਰ ਕੀਤਾ ਜਾਵੇ।
ਪੰਜਾਬ ਸਰਕਾਰ ਨੁੂੰ ਵੱਡੀ ਚਿਤਾਵਨੀ
ਬੱਸ ਕਾਮਿਆ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੰਜਾਬ ਸਰਾਕਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, 700 ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ
