ਵਿਜੀਲੈਂਸ ਦੀ ਰਡਾਰ ‘ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸੰਮਨ ਜਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟ ਅਧਿਕਾਰੀਆਂ…

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਉੱਤੇ ਨੱਥ ਪਾਈ ਜਾ ਰਹੀ ਹੈ। ਉਥੇ ਹੀ ਵਿਜੀਲੈਂਸ ਵੱਲੋਂ ਪੰਜਾਬ ਦੇ ਕਈ ਮੰਤਰੀਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਹੁਣ ਵਿਜੀਲੈਂਸ ਦੀ ਰਡਾਰ ਉੱਤੇ ਕਾਂਗਰਸ  ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਹਨ।

17 ਮਾਰਚ ਨੂੰ ਵਿਜੀਲੈਂਸ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ 

ਵਿਜੀਲੈਂਸ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਸੰਮਨ ਭੇਜ ਕੇ 17 ਮਾਰਚ ਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਇਲਾਵਾ ਸਿੰਗਲਾ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੀ ਧਰਮ ਪਤਨੀ ਤੋਂ ਇਲਾਵਾ ਉਹਨਾਂ ਦੇ ਪੁੱਤਰ ਦੇ ਨਾਮ ਜ਼ਮੀਨਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ। ਹੁਣ ਤਕ ਵਿਜੀਲੈਂਸ ਵੱਲੋਂ ਸਿੰਗਲਾ ਦੇ ਦੋ ਨਜ਼ਦੀਕੀਆਂ ਨੂੰ ਬੁਲਾ ਕੇ ਪੁੱਛਗਿੱਛ ਵੀ ਕੀਤੀ ਗਈ ਹੈ।

ਇੰਨ੍ਹਾਂ ਮੰਤਰੀਆਂ ਉੱਤੇ ਹੋ ਚੁੱਕੀ ਹੈ ਕਾਰਵਾਈ 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਮੰਤਰੀਆਂ ਉੱਤੇ ਵਿਜੀਲੈਂਸ ਵਿਭਾਗ ਦੀ ਕਾਰਵਾਈ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਪੰਜਾਬ ‘ਚ ਠੇਕਿਆਂ ਤੋਂ ਇਲਾਵਾ ਹੁਣ ਦੁਕਾਨਾਂ ‘ਤੇ ਵੀ ਮਿਲੇਗੀ ਸ਼ਰਾਬ

Leave a Reply

Your email address will not be published. Required fields are marked *