ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਵੱਲੋਂ ਵੱਡੇ ਖੁਲਾਸੇ, ਟਾਰਗੇਟ ‘ਤੇ ਸਨ ਬੱਬੂ ਮਾਨ ਤੇ ਮਨਕੀਰਤ ਔਲਖ

ਚੰਡੀਗੜ੍ਹ: ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਪੈਸ਼ਲ ਆਪ੍ਰੇਸ਼ਨ ਸੈੱਲ ਪੂਰੀ ਤਰ੍ਹਾਂ ਮੁਸਤੈਦ ਹੈ। ਹੁਣ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਬੰਬੀਹਾ ਗੁਰੱਪ ਦੇ ਚਾਰ…

ਚੰਡੀਗੜ੍ਹ: ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਪੈਸ਼ਲ ਆਪ੍ਰੇਸ਼ਨ ਸੈੱਲ ਪੂਰੀ ਤਰ੍ਹਾਂ ਮੁਸਤੈਦ ਹੈ। ਹੁਣ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਬੰਬੀਹਾ ਗੁਰੱਪ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਮਨੂ, ਉਸਦਾ ਸਾਥੀ ਅਮਨ ਕੁਮਾਰ, ਤੀਜਾ ਸੰਜੀਵ ਕੁਮਾਰ ਅਤੇ ਚੌਥਾ ਕਮਲਦੀਪ ਸ਼ਾਮਿਲ ਹਨ।

ਗੈਂਗਸਟਰਾਂ ਕੋਲੋਂ ਵੱਡੇ ਖੁਲਾਸੇ

ਪੁਲਿਸ ਨੇ ਜਦੋਂ ਪੁੱਛਗਿੱਛ ਕੀਤੀ ਤਾਂ ਇਕ ਵੱਡਾ ਖੁਲਾਸਾ ਹੋਇਆ ਹੈ ਕਿ ਕੈਨੇਡਾ ਵਿੱਚ ਬੈਠੇ ਲੱਕੀ ਪਟਿਆਲ ਦੇ ਕਿਸੇ ਖਾਸ ਰਾਜਕੁਮਾਰ ਦਾ ਉਨ੍ਹਾਂ ਨੂੰ ਫੋਨ ਆਇਆ ਸੀ ਅਤੇ ਕਿਹਾ ਗਿਆ ਕਿ ਕਸ਼ਮੀਰ ਤੋਂ ਲੰਬੀ ਦੂਰੀ ਦਾ ਹਥਿਆਰ ਲਿਆ ਜਾਵੇ। ਇਹ ਖੁਲਾਸਾ ਹੋਇਆ ਹੈ ਕਿ ਬੰਬੀਹਾ ਗੁਰੱਪ ਦੇ ਇੰਨ੍ਹਾਂ ਗੈਂਗਸਟਰਾਂ ਦੇ ਟਾਰਗੇਟ ਉੱਤੇ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸਨ।

ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਕੋਲੋਂ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ ਕਿ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਪਰ ਪੁਲਿਸ ਨੇ ਪਹਿਲਾਂ ਹੀ ਕਾਬੂ ਕਰ ਲਏ ਗਏ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ, ਕਿਹਾ- ਮੈਂ ਦੇਸ਼ ਭਗਤ ਹਾਂ, ਖਾਲਿਸਤਾਨ ਦੇ ਖਿਲਾਫ਼ ਹਾਂ

Leave a Reply

Your email address will not be published. Required fields are marked *