ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਮਾਨਸਾ ਦੇ ਪਿੰਡ ਕੋਟਲੀ ਵਿਖੇ ਕਤਲ ਹੋਏ 6 ਸਾਲਾ ਬੱਚੇ ਦੇ ਘਰ ਪਹੁੰਚੇ। ਇਸ ਮੌਕੇ ਬੱਚੇ ਦੇ ਪਰਿਵਾਰ ਨਾਲ ਮਾਤਾ ਚਰਨ ਕੌਰ ਅਤੇ ਬਲਕੌਰ ਸਿੰਘ ਨੇ ਦੁੱਖ ਸਾਂਝਾ ਕੀਤਾ।
ਪਿੰਡ ਕੋਟਲੀ ਵਿਖੇ ਬੱਚੇ ਦਾ ਕੀਤਾ ਕਤਲ
ਦੱਸ ਦੇਈਏ ਕਿ ਮਾਨਸਾ ਦੇ ਪਿੰਡ ਕੋਟਲੀ ਵਿੱਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਬੱਚੇ ਦੇ ਸਿਰ ਵਿੱਚ ਲੱਗੀ ਸੀ ਗੋਲੀ
ਫਾਇਰਿੰਗ ਦੌਰਾਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ। ਬੱਚੇ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਨੇ ਐਕਸ਼ਨ
ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਅਤੇ 2 ਲੋਕਾਂ ਨੂੰ ਰਾਊਡਅਪ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਚੱਲ ਰਹੀ ਹੈ।


