ਕੌਣ ਹਨ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ, ਜਾਣੋ ਪੂਰਾ ਪਿਛੋਕੜ

Waris Punjab De Biography Waris Punjab De Biography: ਪੰਜਾਬੀ ਅਦਾਕਾਰ ਦੀਪ ਸਿੱਧੂ ਕਿਸਾਨੀ ਅੰਦੋਲਨ ਵੇਲੇ ਮੀਡੀਆ ਦੀਆਂ ਸੁਰਖੀਆ ਵਿੱਚ ਆਇਆ ਉਸ ਤੋਂ ਬਾਅਦ ਦੀਪ ਸਿੱਧੂ ਨੇ…

Waris Punjab De Biography

Waris Punjab De Biography: ਪੰਜਾਬੀ ਅਦਾਕਾਰ ਦੀਪ ਸਿੱਧੂ ਕਿਸਾਨੀ ਅੰਦੋਲਨ ਵੇਲੇ ਮੀਡੀਆ ਦੀਆਂ ਸੁਰਖੀਆ ਵਿੱਚ ਆਇਆ ਉਸ ਤੋਂ ਬਾਅਦ ਦੀਪ ਸਿੱਧੂ ਨੇ ‘ਵਾਰਿਸ ਪੰਜਾਬ ਦੇ’ ਨਾਮ ਦੀ ਜਥੇਬੰਦੀ ਬਣਾਈ ਸੀ। ਦੀਪ ਸਿੱਧੂ ਨੇ ਇਹ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਅਤੇ ਕੌਮ ਦੇ ਮੁੱਦਿਆ ਲਈ ਪੰਜਾਬ ਦੇ ਨੌਜਵਾਨਾਂ ਲਈ ਇਕ ਮੰਚ ਤਿਆਰ ਕੀਤਾ ਸੀ ਜਿਥੇ ਨੌਜਵਾਨ ਖੁੱਲ੍ਹ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਸਕਣ।  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪਹਿਲੇ ਮੁਖੀ ਦੀਪ ਸਿੱਧੂ ਸਨ। 

ਅੰਮ੍ਰਿਤਪਾਲ ਸਿੰਘ ਦਾ ਪਿਛੋਕੜ 

ਅੰਮ੍ਰਿਤਪਾਲ ਸਿੰਘ ਦੁਬਾਈ ਤੋਂ ਪੰਜਾਬ ਵਾਪਸ ਆਉਣ ਉੱਤੇ 29 ਸਤੰਬਰ 2022 ਨੂੰ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨੇ  ਦਮਦਮੀ ਟਕਸਾਲ ਦੇ ਸਾਬਕਾ ਜਥੇਦਾਰ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਮੋਗਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਜਥੇਬੰਦੀ  ‘ਵਾਰਿਸ ਪੰਜਾਬ ਦੇ’ ਦਾ ਮੁਖੀ ਬਣਾਇਆ ਗਿਆ। ਅੰਮ੍ਰਿਤਪਾਲ ਸਿੰਘ ਦਾ ਜਨਮ ਪੰਜਾਬ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। 

ਨਸ਼ਿਆ ਦੇ ਕੋਹੜ ਨੂੰ ਖਤਮ ਕਰਨ ਲਈ ਮੁਹਿੰਮ

 ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਸਾਡੇ ਕੋਲ ਆਉਣ ਅਸੀਂ ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਪ੍ਰੇਰਨਾ ਸਰੋਤ 

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਭਾਈ ਅੰਮ੍ਰਿਤਪਾਲ ਸਿੰਘ ਆਪਣਾ ਪ੍ਰੇਰਨਾ ਸਰੋਤ ਮੰਨਦਾ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖੀ ਵੱਲ ਪ੍ਰੇਰਿਤ ਕਰਨਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਵੱਲੋਂ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਖ਼ਾਲਸਾ ਵਹੀਰ ਦੀ ਸ਼ੁਰੂਆਤ

ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖੀ ਦਾ ਪ੍ਰਚਾਰ ਕਰਨ ਲਈ ਖ਼ਾਲਸਾ ਵਹੀਰ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਨੌਜਵਾਨਾਂ ਨੂੰ ਪ੍ਰਚਾਰ ਕਰਕੇ ਅੰਮ੍ਰਿਤ ਛਕਾਇਆ ਜਾਂਦਾ ਸੀ ਅਤੇ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਸਨ ਉਨ੍ਹਾਂ ਨੂੰ ਨਸ਼ਾ ਛਡਾਉ ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਭਰ ‘ਚ ‘Mega Search Operation’ ਜਾਰੀ, ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

ਇਹ ਵੀ ਪੜ੍ਹੋ :

Leave a Reply

Your email address will not be published. Required fields are marked *