ਅੰਮ੍ਰਿਤਸਰ: ਬੀਤੇ ਦਿਨ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀਆਂ ਕੀਤੀਆ ਜਾ ਰਹੀਆਂ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਸੀ ਅਤੇ ਇਹਨਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚਾਰ ਦਿਨ ਦੇ ਰਿਮਾਂਡ
ਪੁਲਿਸ ਵੱਲੋਂ ਇਹਨਾ ਸੱਤ ਸਾਥੀਆਂ ਦਾ ਚਾਰ ਦਿਨ ਦਾ ਰਿਮਾਂਡ ਅਦਾਲਤ ਤੋਂ ਹਾਸਿਲ ਕੀਤਾ ਗਿਆ ਹੈ। ਐੱਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦਿਹਾਤੀ ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਸੱਤ ਅਰੋਪੀਆਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਫਿਲਹਾਲ ਅਦਾਲਤ ਤੋਂ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਜੋ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ।
ਪੁਲਿਸ ਦਾ ਦਾਅਵਾ
ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਵੱਡੇ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਅਫਵਾਹਾ ਉੱਤੇ ਵਿਸ਼ਵਾਸ ਨਾ ਕਰੋ।

