Amritpal News: ਹਰਿਆਣਾ-ਪੰਜਾਬ ਸਰਹੱਦ ‘ਤੇ ਪੁਲਿਸ ਦੀ ਸਖ਼ਤੀ

ਚੰਡੀਗੜ੍ਹ : ਬੀਤੇ ਦਿਨਾਂ ਵਿਚ ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਵਿਚ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਵੱਖ ਵੱਖ ਥਾਵਾਂ…

ਚੰਡੀਗੜ੍ਹ : ਬੀਤੇ ਦਿਨਾਂ ਵਿਚ ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਵਿਚ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ‘ਤੇ ਸਖ਼ਤੀ ਕਰਦਿਆਂ ਪੰਜਾਬ ਪੁਲਿਸ ਵੱਲੋਂ ਹੁਣ ਪੰਜਾਬ ਤੋਂ ਇਲਾਵਾ ਹਰਿਆਣਾ ਦੇ ਬਾਰਡਰਾਂ ਉੱਤੇ ਵੀ ਸਖਤੀ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ 

ਪੁਲਿਸ ਦਾ ਕਹਿਣਾ ਹੈ ਕਿ  ਅੰਬਾਲਾ ਦੇ ਕਿਸਾਨ ਆਗੂ ਨਵਦੀਪ ਜਲਬੇੜਾ ਵੱਲੋਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ‘ਚ ਸਾਹਮਣੇ ਆਉਣ ਤੋਂ ਬਾਅਦ ਅੰਬਾਲਾ ਪੁਲਸ ਚੌਕਸ ਹੈ। ਪੁਲਿਸ ਨਵਦੀਪ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।  ਅਜਿਹੇ ਲੋਕਾਂ ਤੋਂ ਗੁੰਮਰਾਹ ਹੋ ਕੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। 

ਪੁਲਿਸ ਵੱਲੋਂ ਚੈਕਿੰਗ 

ਪੰਜਾਬ ਪੁਲਿਸ ਵੱਲੋਂ ਆਪਣੇ ਗੁਆਂਢੀ ਸੂਬਿਆ ਨਾਲ ਲੱਗਦੀਆਂ ਸਰਹੱਦਾਂ ਉੱਤੇ ਚੌਕਸੀ ਵਧਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਆਉਣ ਵਾਲੇ ਅਤੇ ਜਾਣ ਵਾਲੇ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published. Required fields are marked *