CM ਯੋਗੀ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਮਾਨਸਾ : ਮਾਨਸਾ ਦੀ ਦਾਣਾ ਮੰਡੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।…

ਮਾਨਸਾ : ਮਾਨਸਾ ਦੀ ਦਾਣਾ ਮੰਡੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਬਰਸੀ ਦੇ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਕਈ ਜਥੇਬੰਦੀਆਂ ਦੇ ਆਗੂ ਵੀ ਆਏ ਸਨ।

ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੇਰਾ ਗੁਨਾਹ ਇਹੀ ਹੈ ਕਿ ਸਿੱਧੂ ਮੂਸੇਵਾਲਾ ਸਾਡਾ ਬੇਟਾ ਸੀ ਅਤੇ ਸਾਡੀ ਕੋਈ ਬੈਕਗਰਾਊਂਡ ਨਹੀਂ ਸੀ ਅਤੇ ਮੈਂ ਇਕ ਸਧਾਰਨ ਫੌਜੀ ਸੀ ਅਤ ਟਾਈਮ ਪਾਸ ਕਰਨ ਵਾਲਾ ਵਿਅਕਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਂ ਐੱਮਐੱਲਏ ਜਾ ਮੰਤਰੀ ਦੇ ਘਰ ਜਨਮ ਲਿਆ ਹੁੰਦਾ ਤਾਂ ਮਰਨਾ ਨਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਔਕਾਤ ਛੋਟੀ ਸੀ ਇੰਨ੍ਹਾਂ ਦੇ ਹੌਂਸਲੇ ਇੰਨ੍ਹੇ ਬੁਲੰਦ ਹੋ ਗਏ ਕਿ ਸਾਡੇ ਘਰ ਤੱਕ ਪਹੁੰਚ ਗਏ।

ਸੀਐੱਮ ਯੋਗੀ ਨੇ ਗੈਂਗਸਟਰਾਂ ਦਾ ਕੀਤਾ ਸਫਾਇਆ

ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰਾਂ ਲੇਲੜੀਆ ਕੱਢਣ ਲੱਗ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਯੋਗੀ ਨੂੰ ਯਾਦ ਕਰਨ ਨੂੰ ਲੱਗੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐੱਮ ਯੋਗੀ ਨੇ ਯੂਪੀ ਵਿੱਚ ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਯੋਗੀ ਨੂੰ ਵੋਟ ਦੇਣ ਲਈ ਮਜ਼ਬੂਰ ਹੋ ਜਾਣਗੇ।

Leave a Reply

Your email address will not be published. Required fields are marked *