ਜਾਣੋ ਕੀ ਹੈ NSA ਐਕਟ

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਡੇ ਐਕਸ਼ਨ ਵਿੱਚ ਹੈ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ…

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਡੇ ਐਕਸ਼ਨ ਵਿੱਚ ਹੈ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆ ਉੱਤੇ ਐੱਨਐੱਸਏ ਐਕਟ ਲਗਾਇਆ ਗਿਆ ਹੈ। ਹੁਣ ਤੁਹਾਨੂੰ ਐੱਨਐੱਸਏ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹਾਂ।

 NSA ਐਕਟ 

ਰਾਸ਼ਟਰੀ ਸੁਰੱਖਿਆ ਐਕਟ ਭਾਰਤੀ ਸੰਸਦ ਵੱਲੋਂ 23 ਸਤੰਬਰ 1980 ਨੂੰ ਜਾਰੀ ਕੀਤਾ ਗਿਆ ਸੀ। ਇਸ ਕਾਨੂੰਨ ਮੁਤਾਬਕ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਲਈ ਹਿਰਾਸਤ ਵਿਚ ਲੈ ਸਕਦੀ ਹੈ। ਇਸ ਦੇ ਨਾਲ ਹੀ ਡੀਸੀ ਦੇ ਆਰਡਰ ’ਤੇ ਜਨਤਕ ਵਿਵਸਥਾ ਵਿਚ ਵਿਘਨ ਪਾਉਣ ਤੋਂ ਰੋਕਣ ਲਈ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਜਾ ਸਕਦਾ ਹੈ।

ਕਾਨੂੰਨੀ ਮਦਦ ਲਈ ਮਿਲਦੀ

ਨਜ਼ਰਬੰਦ ਰੱਖਣ ਦੀ ਮਿਆਦ 12 ਮਹੀਨੇ ਹਨ। ਇਸ ਸਮੇਂ ਦੌਰਾਨ ਨਾ ਕੋਈ ਕਾਨੂੰਨੀ ਮਦਦ ਮਿਲੇਗੀ ਤੇ ਨਾ ਹੀ ਜ਼ਮਾਨਤ ਲਈ ਅਦਾਲਤ ਵਿਚ ਪੇਸ਼ ਕਰਨ ਦੀ ਲੋੜ ਹੁੰਦੀ ਹੈ।  ਇਸ ਕਾਨੂੰਨ ਦਾ ਇਤਿਹਾਸ ਬ੍ਰਿਟਿਸ਼ ਸ਼ਾਸਨ ਨਾਲ ਜੁੜਿਆ ਹੋਇਆ ਹੈ।  ਭਾਰਤ ਆਜ਼ਾਦ ਹੋਇਆ ਤਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਸਰਕਾਰ ਦੇ ਅਧੀਨ 1950 ਵਿੱਚ ਰੋਕਥਾਮ ਨਜ਼ਰਬੰਦੀ ਐਕਟ ਹੋਂਦ ਵਿੱਚ ਆਇਆ। ਇਹ ਐਕਟ 31 ਦਸੰਬਰ 1969 ਨੂੰ ਖਤਮ ਹੋਇਆ। ਇਸ ਤੋਂ ਬਾਅਦ  1971 ਵਿੱਚ ਜਦੋਂ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਨੇ ਮੇਨਟੇਨੈਂਸ ਆਫ਼ ਇੰਟਰਨਲ ਸਿਕਿਓਰਿਟੀ ਐਕਟ ਭਾਵ ਮੀਸਾ ਐਕਟ ਬਣਾਇਆ ਗਿਆ ਸੀ। 

ਇਹ ਵੀ ਪੜ੍ਹੋ: ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਦੇ ਵੱਡੇ ਖੁਲਾਸੇ, 5 ਸਾਥੀਆਂ ‘ਤੇ ਲਗਾਇਆ NSA

Leave a Reply

Your email address will not be published. Required fields are marked *