ਸਾਬਕਾ ਮੰਤਰੀ ਤੋਂ 7 ਘੰਟੇ ਪੁੱਛਗਿੱਛ, ਗੁਰਪ੍ਰੀਤ ਕਾਂਗੜ ਨੇ ਵਿਜੀਲੈਂਸ ’ਤੇ ਦੁਰਵਿਹਾਰ ਦੇ ਲਾਏ ਇਲਜ਼ਾਮ

ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ  ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਬਠਿੰਡਾ…

ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ  ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਬਠਿੰਡਾ ਵਿਜੀਲੈਂਸ ਵੱਲੋਂ ਸੋਮਵਾਰ ਨੂੰ 7 ਘੰਟੇ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਤੋਂ ਬਾਅਦ ਕਾਂਗੜ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸੋਮਵਾਰ ਨੂੰ ਬਠਿੰਡਾ ਵਿਜੀਲੈਂਸ ਦਫਤਰ ਪਹੁੰਚੇ। ਕਾਂਗੜ ਉਦੋਂ ਵੀ ਚਰਚਾ ਵਿਚ ਆ ਗਏ ਸਨ ਜਦੋਂ ਪੰਜਾਬ ਕੈਬਨਿਟ ਨੇ 17 ਸਤੰਬਰ 2021 ਨੂੰ ਉਨ੍ਹਾਂ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਆਬਕਾਰੀ ਮਹਿਕਮੇ ਵਿਚ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਸੀ।

ਵਿਜੀਲੈਂਸ ’ਤੇ ਦੁਰਵਿਹਾਰ ਦਾ ਇਲਜ਼ਾਮ

ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਨੋਟਿਸ ਮਿਲਣ ਤੋਂ ਬਾਅਦ ਉਹ ਪੁੱਛਗਿੱਛ ਲਈ ਪੁੱਜੇ ਸਨ, ਜਿਥੇ ਵਿਜੀਲੈਂਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਵਿਜੀਲੈਂਸ ਨੇ ਇਹ ਨਹੀਂ ਦੱਸਿਆ ਕਿ ਸ਼ਿਕਾਇਤ ਕਿਸਨੇ ਕੀਤੀ ਹੈ ਪਰ ਸ਼ਿਕਾਇਤ ਸਿਰਫ ਉਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ’ਤੇ ਸਾਬਕਾ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਨਾਲ ਦੁਰਵਿਹਾਰ ਕਰਨ ਦਾ ਇਲਜ਼ਾਮ ਲਗਾਇਆ ਹੈ।

 

Leave a Reply

Your email address will not be published. Required fields are marked *