ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਸਾਨਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਹੈ। ਸੀਐੱਮ ਭਗਵੰਤ ਮਾਨ ਨੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।
ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਤਿੰਨ ਦਿਨਾਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਤਿਆਰ ਫ਼ਸਲ ਕਣਕ ਦਾ ਨੁਕਸਾਨ ਹੋਇਆ ਹੈ, ਜਿਸ ਕਰਕੇ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜਾ ਮਿਲੇ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤਾਂ ਕਿ ਕਿਸੇ ਵੀ ਅੰਨਦਾਤੇ ਦਾ ਨੁਕਸਾਨ ਨਾ ਹੋ ਸਕੇ।
ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…
— Bhagwant Mann (@BhagwantMann) March 21, 2023
