CM ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ‘ਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ।

ਸ਼ਹਾਦਤ ਨੂੰ ਨਮਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

ਪ੍ਰੋਜੈਕਟ ਦੀਆਂ ਤਿਆਰੀਆਂ ਸ਼ੁਰੂ 
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। 

ਸੂਬਾ ਸਰਕਾਰ ਦਾ ਸਾਥ ਦੇਣ ਦੀ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।
ਵੋਟ ਦੇ ਅਧਿਕਾਰ ਦੀ ਸਹੀ ਵਰਤੋਂ 

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Leave a Reply

Your email address will not be published. Required fields are marked *