ਪੰਜਾਬ ਤੋਂ ਫਰਾਰ ਹੋਣ ਤੋਂ ਬਾਅਦ ਹਰਿਆਣਾ ’ਚ 2 ਦਿਨ ਰੁਕਿਆ ਸੀ ਅੰਮ੍ਰਿਤਪਾਲ !

Amritpal Singh  in Haryana:  ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  ਅੰਮ੍ਰਿਤਪਾਲ ਸਿੰਘ ਫਰਾਰ ਹੋਣ ਤੋਂ ਮਗਰੋਂ ਹਰਿਆਣਾ ਦੇ ਸ਼ਾਹਬਾਦ ਵਿੱਚ ਦੋ…

Amritpal Singh  in Haryana:  ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  ਅੰਮ੍ਰਿਤਪਾਲ ਸਿੰਘ ਫਰਾਰ ਹੋਣ ਤੋਂ ਮਗਰੋਂ ਹਰਿਆਣਾ ਦੇ ਸ਼ਾਹਬਾਦ ਵਿੱਚ ਦੋ ਦਿਨ ਦੇ ਲਈ ਰੁਕਿਆ ਸੀ। ਇਸ ਬਾਰੇ ਹਰਿਆਣਾ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ।

ਹਰਿਆਣਾ ਪੁਲਿਸ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ 19 ਅਤੇ 20 ਮਾਰਚ ਨੂੰ ਹਰਿਆਣਾ ਦੇ ਸ਼ਾਹਬਾਦ ’ਚ ਰੁਕਿਆ ਸੀ। ਇਨ੍ਹਾਂ ਹੀ ਨਹੀਂ ਜਿੱਥੇ ਸ਼ਾਹਬਾਦ ਵਿੱਚ ਰੁਕਿਆ ਸੀ ਉੱਥੇ ਇੱਕ ਮਹਿਲਾ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਫਿਲਹਾਲ ਖੂਫੀਆ ਪੂਰੀ ਤਰ੍ਹਾਂ ਨਾਲ ਚੌਂਕਸ ਹੈ। ਉੱਧਰ ਹਰਿਆਣਾ ਪੁਲਿਸ ਵੱਲੋਂ ਵੀ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਮਹਿਲਾ ਨੇ ਅੰਮ੍ਰਿਤਪਾਲ ਦੇ ਉੱਤਰਾਖੰਡ ਭੱਜਣ ਦਾ ਖੁਲਾਸਾ ਕੀਤਾ ਹੈ।

Leave a Reply

Your email address will not be published. Required fields are marked *