ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 207 ਵਿਅਕਤੀ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 207 ਵਿਚੋਂ 30 ਵਿਅਕਤੀਆਂ ਉੱਤੇ ਗ੍ਰਿਫ਼ਤਾਰੀ ਪਾਈ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 177 ਵਿੱਚ ਅਸਥਾਈ ਐਕਸ਼ਨ ਲਿਆ ਜਾਵੇਗਾ ਅਤੇ ਇੰਨ੍ਹਾਂ ਨੂੰ ਜਲਦੀ ਛੱਡਿਆ ਜਾਵੇਗਾ।
ਸੁਖਚੈਨ ਸਿੰਘ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਇਕ ਬਲਜੀਤ ਕੌਰ ਨਾਮ ਦੀ ਮਹਿਲਾ ਦੇ ਘਰ ਵਿੱਚ ਰੁਕਿਆ। ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਹੈ ਕਿ ਉਹ ਪਿਛਲੇ 2.5 ਸਾਲਾਂ ਤੋਂ ਜਾਣਦੀ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਇਹ 19 ਤਾਰੀਕ ਦੀ ਰਾਤ ਉੱਥੇ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਖੰਨਾ ਪੁਲਿਸ ਨੇ ਇਕ ਹੋਰ ਵਿਅਕਤੀ ਗ੍ਰਿਫ਼ਤਾਰ ਕੀਤਾ ਹੈ ਜਿਸ ਨਾਲ ਬਾਬਾ ਗੋਰਖਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੀ ਕਾਲ ਡਿਟੇਲ ਤੋਂ ਬਹੁਤ ਸਾਰੇ ਤੱਥ ਸਾਹਮਣੇ ਆਏ ਹਨ।
ਉਨ੍ਹਾਂ ਨੇ ਦੱਸਿਆ ਹੈ ਕਿ ਇਹ ਲੋਕ ਦੇਸ਼ ਵਿਰੋਧੀ ਗਤੀਵਿਧੀਆ ਵਿਚ ਸ਼ਾਮਿਲ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਪੰਜਾਬੀਆਂ ਨੇ ਬਹੁਤ ਸਾਥ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਤੀ ਲਈ ਫੋਰਸ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਸਹੀ ਵਿਅਕਤੀ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਬਿਨ੍ਹਾਂ ਜਾਂਚ ਤੋਂ ਕਿਸੇ ਵਿਅਕਤੀ ਨੂੰ ਫਸਾਇਆ ਨਹੀਂ ਜਾਵੇਗਾ।
ਸੁਖਚੈਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਕਈ ਥਾਵਾਂ ਤੋਂ ਇਹ ਵੀ ਮੈਟਰੀਅਲ ਮਿਲਿਆ ਹੈ ਕਿ ਫਾਇਰਿੰਗ ਦਾ ਵੀ ਅਭਿਆਸ ਕੀਤਾ ਜਾਂਦਾ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਮੁਲਜ਼ਮ ਹੋਏ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

