ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਦਿਨਾਂ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਪਾਲ ਦੀ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਨਕਾਮ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਬੀਐੱਸਐੱਫ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਜਲੰਧਰ ਜ਼ਿਲੇ ਦੇ ਇੱਕ ਪਿੰਡ ਵਿੱਚੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਤਾਜ਼ਾ ਜਾਣਕਾਰੀ ਲੋਕੇਸ਼ਨ ਪੰਜਾਬ ਤੋਂ ਬਾਹਰ ਦੱਸੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਮਿਲੀ ਜਾਣਕਾਰੀ ’ਤੇ ਤੇਜ਼ੀ ਨਾਲ ਸਖ਼ਤੀ ਵਿਚ ਫੈਸਲਾ ਲੈਂਦਿਆਂ ਭਾਰਤ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਰੂਪ ਦੀਆ ਫੋਟੋਆਂ ਜਾਰੀ ਕੀਤੀਆ ਹਨ। ਫੋਟੋਆ ਵਾਲੇ ਭੇਸ ਵਿੱਚ ਜੇਕਰ ਕੋਈ ਵੀ ਵਿਅਕਤੀ ਰਾਤ ਸਮੇਂ ਸਰਹੱਦ ’ਤੇ ਆ ਕੇ ਭਾਰਤ ਤੋਂ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਜਾਵੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਪੰਜਾਬ ਰਾਜਸਥਾਨ ਗੁਜਰਾਤ ਰਾਜਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਉਥੇ ਵੀ ਬੀਐੱਸਐਰਫ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਿੱਥੇ ਜਾਰੀ ਕੀਤੀਆਂ ਹਨ ਉੱਥੇ ਹੀ ਇਹ ਤਸਵੀਰਾਂ ਅਟਾਰੀ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੇ ਡਿਊਟੀ ਨਿਭਾਉਣ ਵਾਲੇ ਜਵਾਨਾਂ ਨੂੰ ਫੋਟੋਆ ਜਾਰੀ ਕੀਤੀਆਂ ਗਈਆਂ ਹਨ।


