Horrible Accident in Ferozepur: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਲੈ ਲਿਆ ਹੈ ਅਤੇ ਜਖ਼ਮੀ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਸੜਕ ਹਾਦਸੇ ’ਚ ਮੌਤ ਹੋਈ ਹੈ ਉਹ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸੀ। ਫਿਲਹਾਲ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ’ਚ ਮਰਨ ਵਾਲੇ ਲੋਕ ਅਧਿਆਪਕ ਦੱਸੇ ਜਾ ਰਹੇ ਹਨ ਜੋ ਕਿ ਸਕੂਲ ਡਿਊਟੀ ’ਤੇ ਜਾ ਰਹੇ ਸੀ।
ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ…
ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।
— Harjot Singh Bains (@harjotbains) March 24, 2023
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਦਸਾ ਨੂੰ ਲੈ ਕੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅਧਿਆਪਕਾਂ ਸੁਰੱਖਿਆ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ।



