BSF ਵੱਲੋਂ ਡਰੋਨ ‘ਤੇ ਫਾਇਰਿੰਗ, ਹੈਰੋਇਨ ਬਰਾਮਦ

ਅੰਮ੍ਰਿਤਸਰ: ਪਾਕਿ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਡਰੋਨ ਦੁਆਰਾ ਭਾਰਤ ਵਿੱਚ ਨਸ਼ੇ ਦੀ ਤਸਕਰੀ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ…

ਅੰਮ੍ਰਿਤਸਰ: ਪਾਕਿ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਡਰੋਨ ਦੁਆਰਾ ਭਾਰਤ ਵਿੱਚ ਨਸ਼ੇ ਦੀ ਤਸਕਰੀ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਅਜਨਾਲਾ ਦੇ ਬੀਓਪੀ ਤੋਂ ਨੇੜਿਓ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਉਸ ਤੋਂ ਬਾਅਦ ਬੀਐੱਸਐਫ ਦੇ ਜਵਾਨ ਹਰਕਤ ਵਿੱਚ ਆਏ।

ਡਰੋਨ ਉੱਤੇ ਫਾਇਰਿੰਗ 

ਬੀਐੱਸਐਫ ਦੇ ਜਵਾਨਾਂ ਵੱਲੋੇਂ ਫਾਇਰਿੰਗ ਕੀਤੀ ਗਈ। ਫਾਇਰਿੰਗ ਤੋਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਜਵਾਨਾਂ ਨੇ ਸਰਚ ਅਭਿਆਨ ਚਲਾਇਆ। ਸਰਚ ਅਭਿਆਨ ਦੌਰਾਨ ਖੇਤਾਂ ਵਿਚੋਂ ਕਾਲੇ ਰੰਗ ਦਾ ਬੈਗ ਮਿਲਿਆ ਅਤੇ ਉਸ ਵਿਚੋਂ ਹੈਰੋਇਨ ਬਰਾਮਦ ਕੀਤੀ।

ਕਰੋੋੜਾਂ ਦੀ ਹੈਰੋਇਨ ਬਰਾਮਦ

ਅਧਿਕਾਰੀਆਂ ਦਾ ਕਹਿਣਾ ਹੈ ਕਿ ਬਰਾਮਦ ਕੀਤੀ ਹੈਰੋਇਨ 6ਕਿਲੋ ਦੇ ਕਰੀਬ ਹੈ। ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਕੀਮਤ 42 ਕਰੋੜ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਵਾਨਾਂ ਵੱਲੋਂ ਪਾਕਿ ਦੀ ਹਰ ਹਰਕਤ ਨੂੰ ਨਾਕਾਮ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *