ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਬਜਟ ਸਾਲ 2023-24 ਦੀ ਜਰਨਲ ਇਕੱਤਰਤਾ ਸ਼ੁਰੂ ਹੋ ਗਈ ਹੈ। ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਦਿੱਤੀ। ਬਜਟ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਨੇ ਪੇਸ਼ ਕੀਤਾ।ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋ ਰਿਹਾ ਹੈ।
11.64 ਅਰਬ ਦਾ ਬਜਟ ਪੇਸ਼
ਸ਼੍ਰੋਮਣੀ ਕਮੇਟੀ ਵੱਲੋਂ 11 ਅਰਬ 6 ਕਰੋੜ 4 ਲੱਖ 55 ਹਜਾਰ 439 ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਜਿਸ ਵਿਚ ਗੁਰਦੁਆਰਾ ਸਾਹਿਬਾਨ ਲਈ 8 ਅਰਬ 55 ਕਰੋੜ 39 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲਾਨਾ ਬਜਟ 2023-24 ਵਿੱਚੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਸਾਲ ਦਾ ਬਜਟ 106.5 ਕਰੋੜ ਰੁਪਏ ਘੱਟ ਜਾਣ ਕਾਰਨ ਇਹ ਬਜਟ 11 ਅਰਬ 6 ਕਰੋੜ 4 ਲੱਖ 55 ਹਜ਼ਾਰ 439 ਰੁਪਏ ਦਾ ਰਹਿ ਗਿਆ ਹੈ।



