ਜਥੇਦਾਰ ਨੇ CM ਮਾਨ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਭਗਵੰਤ ਮਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ-ਸਾਹਮਣੇ ਹਨ। ਟਵੀਟ ਮਾਨ ਵਲੋਂ ਸ੍ਰੀ ਅਕਾਲ ਤਖਤ…

ਚੰਡੀਗੜ੍ਹ : ਪੰਜਾਬ ਦੇ ਮੁੱਖ ਭਗਵੰਤ ਮਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ-ਸਾਹਮਣੇ ਹਨ। ਟਵੀਟ ਮਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਅਲਟੀਮੇਟਮ ਦਾ ਜਵਾਬ ਵਿੱਚ ਕੀਤਾ ਗਿਆ ਹੈ, ਜਿਸ ਵਿੱਚ ਜਥੇਦਾਰ ਵਲੋਂ ਸਰਕਾਰ ਨੂੰ ਕਿਹਾ ਗਿਆ ਸੀ ਕਿ ਜੇਕਰ ਸਰਕਾਰ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਨਹੀਂ ਛੱਡਦੀ ਤਾਂ ਕੌਮ ਫੈਸਲਾ ਕਰੇਗੀ ਕਿ ਕੀ ਕਰਨਾ ਹੈ। ਮਾਨ ਨੇ ਜਥੇਦਾਰ ਨੂੰ ਕਿਹਾ ਹੈ ਕਿ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।”

ਜਥੇਦਾਰ ਵੱਲੋਂ ਭਗਵੰਤ ਮਾਨ ਦੇ ਟਵੀਟ ਦਾ ਜਵਾਬ –
ਸੀਐੱਮ ਮਾਨ ਵਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ ਜਥੇਦਾਰ ਨੂੰ ਬੇਅਦਬੀਆਂ ਅਤੇ ਗਾਇਬ ਹੋਏ ਸਰੂਪਾਂ ਨੂੰ ਲੈ ਕੇ ਅਲਟੀਮੇਟਮ ਦੇਣਾ ਚਾਹੀਦਾ ਸੀ, ਨਾ ਕਿ ਇਸ ਲਈ ਕਿ ਗ੍ਰਿਫਤਾਰ ਕੀਤੇ ਨੌਜਵਾਨ 24 ਘੰਟਿਆਂ ਵਿੱਚ ਛੱਡੇ ਜਾਣ। ਇਸੇ ਟਵੀਟ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਲਿਖਿਆ ਹੈ ਕਿ….”ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ, ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ

ਸੁਖਬੀਰ ਸਿੰਘ ਬਾਦਲ ਵੱਲੋਂ ਸੀਐੱਮ ਮਾਨ ਨੂੰ ਜਵਾਬ

ਜਥੇਦਾਰ ਦੇ ਜਵਾਬ ਤੋਂ ਬਾਅਦ ਉਸੇ ਜਵਾਬ ਨੂੰ ਆਪਣੇ ਪ੍ਰਤੀਕਰਮ ਨਾਲ ਉਚੇਚਾ ਨੱਥੀ ਕਰਦਿਆਂ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸੀਐੱਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਲਿਖਿਆ ”ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ਵਿੱਚ ਆਕੇ ਉਹ ਗੁਰੂ ਘਰ ਨਾਲ ਹੀ ਮੱਥਾ ਲਾਉਣ ਦੀ ਹਿਮਾਕਤ ਕਰ ਬੈਠਾ ਹੈ। ਇਸ ਦਾ ਹਸ਼ਰ ਵੀ ਉਹੀ ਹੋਵੇਗਾ ਜੋ ਸਿੱਖ ਇਤਿਹਾਸ ਵਿੱਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ। ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਆਪਣੀ ਇਸ ਮੂਰਖਾਨਾ ਧਾਰਮਿਕ ਅਵੱਗਿਆ ਦੇ ਪਸ਼ਚਾਤਾਪ ਵੱਜੋਂ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਵੇ।

ਸੁਖਪਾਲ ਸਿੰਘ ਖਹਿਰਾ ਨੇ ਸੀਐੱਮ ਮਾਨ ਨੂੰ ਘੇਰਿਆ

ਸੁਖਪਾਲ ਸਿੰਘ ਖਹਿਰਾ ਨੇ ਸੀਐੱਮ ਮਾਨ ਨੂੰ ਟਵੀਟ ਕਰਕੇ ਲਿਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ  ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ।

Leave a Reply

Your email address will not be published. Required fields are marked *