ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਜਾਨੋ ਮਾਰਨ ਦੀ ਧਮਕੀ ਵੀ ਮਿਲੀ ਸੀ। ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਬੱਬੂ ਮਾਨ ਦੇ ਟਵਿੱਟਰ ‘ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।



