ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਬਾਅਦ ਹੁਣ ਨਵੀਂ ਆਡੀਓ ਆਈ ਸਾਹਮਣੇ, ਜਾਣੋ ਕੀ ਕਿਹਾ

Amritpal Singh audio: ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਕਥਿਤ ਆਡੀਓ ਸਾਹਮਣੇ ਆਈ ਹੈ। ਇਸ ਆਡੀਓ ਵਿੱਚ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਮੈਂ ਪਹਿਲਾ ਵੀ…

Amritpal Singh audio: ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਕਥਿਤ ਆਡੀਓ ਸਾਹਮਣੇ ਆਈ ਹੈ। ਇਸ ਆਡੀਓ ਵਿੱਚ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਮੈਂ ਪਹਿਲਾ ਵੀ ਕਈ ਵੀਡੀਓ ਬਣਾਉਂਦਾ ਰਿਹਾ ਹਾਂ ਮੈਨੂੰ ਕੈਮਰੇ ਵੱਲ ਦੇਖ ਕੇ ਬੋਲਣ ਦੀ ਆਦਤ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਉਸ ਦਿਨ ਸਿਹਤ ਮੇਰੀ ਢਿੱਲੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਿਫ਼ਤਾਰੀ ਲਈ ਮੈਂ ਕੋਈ ਮੰਗ ਨਹੀਂ ਰੱਖੀ ਅਤੇ ਨਾ ਹੀ ਮੈਂ ਕਿਹਾ ਸੀ ਕਿ ਗ੍ਰਿਫ਼ਤਾਰੀ ਹੋਵੇ। ਉਨ੍ਹਾਂ ਨੇ ਕਿਹਾ ਜਥੇਦਾਰ ਨੂੰ ਕਿਹਾ ਹੈ ਕਿ ਕੌਮ ਨੂੰ ਇਕਜੁਟ ਕਰੋ ਅਤੇ ਸਾਰੀਆਂ ਜਥੇਬੰਦੀਆਂ ਵੀ ਇਕ ਹੋਣ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਹਮੇਸ਼ਾ ਇਕ ਹੈ ਅਤੇ ਇਕ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਖਰਾਬ ਹੋਣ ਕਰਕੇ ਆਵਾਜ਼ ਢਿੱਲੀ ਸੀ।

ਉਨ੍ਹਾਂ ਨੇ ਕਿਹਾ ਹੈ ਕਿ ਹਰ ਗੱਲ ਵਿੱਚ ਦੁਬਿਧਾ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਰਬੱਤ ਖਾਲਸਾ ਬੁਲਾਉਣਾ ਚਾਹੀਦਾ ਹੈ ਤਾਂ ਹੀ ਸਾਡੀ ਆਵਾਜ਼ ਬੁਲੰਦ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਇਸ ਮੁੱਦੇ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ ਹੈ।

ਨੋਟ-ਲੀਵਿੰਗ ਇੰਡੀਆ ਨਿਊਜ਼ ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ।

Leave a Reply

Your email address will not be published. Required fields are marked *