ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 1 ਅਪ੍ਰੈਲ ਨੂੰ ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਕੋਰ ਕਮੇਟੀ ਦੀ ਬੈਠਕ

Jalandhar By Election: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਹਰ ਰਾਜਨੀਤਿਕ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ…

Jalandhar By Election: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਹਰ ਰਾਜਨੀਤਿਕ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲ੍ਹਕੇ 1 ਅਪ੍ਰੈਲ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ‘ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ।  ਇਸ ‘ਚ ਸੂਬੇ ਦੀ ਮੌਜੂਦਾ ਰਾਜਨੀਤਿਕ ਹਾਲਾਤ ‘ਤੇ ਵੀ ਚਰਚਾ ਹੋਵੇਗੀ।  ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਰਜਾਂ ਦੀ ਬੈਠਕ ਹੋਵੇਗੀ। ਇਸਦੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰ ਦਿੱਤੀ ਹੈ।

ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ‘ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ। 

Leave a Reply

Your email address will not be published. Required fields are marked *