ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Operation Amritpal : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਹੁਸ਼ਿਆਰਪੁਰ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ…

Operation Amritpal : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਹੁਸ਼ਿਆਰਪੁਰ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਿਕ ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਪੁਰ ਵਿੱਚ ਅੰਮ੍ਰਿਤਪਾਲ ਆਪਣੇ ਸਾਥੀ ਪਪਲਪ੍ਰੀਤ ਅਤੇ ਡਰਾਈਵਰ ਜੋਗਾ ਸਿੰਘ ਦੇ ਨਾਲ ਫਰਾਰ ਹੋਇਆ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਸੀ ਕਿ ਸੋਸ਼ਲ ਮੀਡੀਆ ਉੱਤੇ ਭੜਕਾਓ ਬਿਆਨਾਂ ਤੋਂ ਬਚਿਆ ਜਾਵੇ।

Leave a Reply

Your email address will not be published. Required fields are marked *