ਪੰਜਾਬ ਦੇ ਸਕੂਲਾਂ ਦਾ ਭਲਕੇ ਤੋਂ ਬਦਲੇਗਾ ਸਮਾਂ, ਸਿੱਖਿਆ ਮੰਤਰੀ ਨੇ ਕੀਤਾ ਟਵੀਟ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਲਕੇ ਤੋਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। 1 ਅਪ੍ਰੈਲ 2023 ਸ਼ਨੀਵਾਰ…

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਲਕੇ ਤੋਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। 1 ਅਪ੍ਰੈਲ 2023 ਸ਼ਨੀਵਾਰ ਤੋਂ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ। ਸਿੱਖਿਆ ਮੰਤਰੀ ਵੱਲੋਂ ਟਵੀਟ ਕਰਕੇ ਕਿਹਾ ਕਿ ਗਿਆ ਹੈ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ।

Leave a Reply

Your email address will not be published. Required fields are marked *