ਡਾ ਕੇ.ਕੇ ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦਿਹਾਂਤ, ਪਦਮ ਸ਼੍ਰੀ ਨਾਲ ਸਨ ਸਨਮਾਨਿਤ

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਕੇਸ ਘੱਟ ਰਹੇ ਹਨ, ਪਰ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋ ਰਹੀ ਹੈ। ਇਸ ਦੇ ਚਲਦੇ…

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਕੇਸ ਘੱਟ ਰਹੇ ਹਨ, ਪਰ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋ ਰਹੀ ਹੈ। ਇਸ ਦੇ ਚਲਦੇ ਅੱਜ ਪਦਮ ਸ੍ਰੀ ਪੁਰਸਕਾਰ ਅਤੇ ਸਾਬਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਡਾ.ਕੇ.ਕੇ. ਅਗਰਵਾਲ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਅਗਰਵਾਲ ਦੀ ਮੌਤ ਤੋਂ ਬਾਅਦ, ਉਸ ਦੇ ਅਧਿਕਾਰਤ ਖਾਤੇ ‘ਤੇ ਇਕ ਪੋਸਟ ਪ੍ਰਕਾਸ਼ਤ ਕੀਤੀ ਗਈ ਜਿਸ ਵਿਚ ਕਿਹਾ ਗਿਆ ਕਿ ਇਹ ਬੜੇ ਦੁੱਖ ਨਾਲ ਦੱਸਿਆ ਜਾ ਰਿਹਾ ਹੈ ਕਿ ਕੇ ਕੇ ਅਗਰਵਾਲ ਦੀ 17 ਮਈ ਨੂੰ ਰਾਤ 11.30 ਵਜੇ ਮੌਤ ਹੋ ਗਈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਧ ਤੋਂ ਵੱਧ ਸਮਾਂ ਸਿਹਤ ਜਾਗਰੂਕਤਾ ਲਈ ਸਮਰਪਿਤ ਕੀਤਾ। 

ਡਾ ਕੇ ਕੇ ਅਗਰਵਾਲ ਹਾਰਟ ਕੇਅਰ ਪਾਉਂਡੇਸ਼ਨ ਦੇ ਪ੍ਰਧਾਨ ਸਨ। ਇਸਦੇ ਨਾਲ ਹੀ ਉਨ੍ਹਾਂ ਨੂੰ ਭਾਰਤ ਸਰਕਾਰ ਦੀ ਤਰਫੋਂ ਪਦਮ ਸ਼੍ਰੀ ਪੁਰਸਕਾਰ ਵੀ ਦਿੱਤਾ ਗਿਆ। ਕੇ ਕੇ ਅਗਰਵਾਲ ਦੇ ਕੈਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ  1979 ਵਿੱਚ ਨਾਗਪੁਰ ਯੂਨੀਵਰਸਿਟੀ ਤੋਂ ਐਮਬੀਬੀਐਸ ਕੀਤੀ ਅਤੇ 1983 ਵਿੱਚ ਉਸਨੇ ਐਮਐਸਬੀ ਦੀ ਡਿਗਰੀ ਵੀ ਪ੍ਰਾਪਤ ਕੀਤੀ। ਕੇ ਕੇ ਅਗਰਵਾਲ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ।

ਦੱਸ ਦੇਈਏ ਕਿ 28 ਅਪ੍ਰੈਲ ਨੂੰ ਉਨ੍ਹਾਂ ਨੇ ਖ਼ੁਦ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਪਾਈ ਗਈ ਹੈ। ਹਾਲਾਂਕਿ ਉਸਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲਈਆਂ ਸਨ, ਫਿਰ ਵੀ ਉਹ ਪੌਜ਼ਟਿਵ ਸੀ। 

Leave a Reply

Your email address will not be published. Required fields are marked *