ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 20 ਹਜ਼ਾਰ ਤੋਂ ਪਾਰ, ਪੰਜਾਬ ‘ਚ 2 ਮੌਤਾਂ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਿਕ ਭਾਰਤ ਵਿੱਚ ਕੋਵਿਡ-19 ਦੇ 3,637 ਨਵੇਂ…

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਿਕ ਭਾਰਤ ਵਿੱਚ ਕੋਵਿਡ-19 ਦੇ 3,637 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸੋਮਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 26, 246 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 20 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,800 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ।

ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ‘ਚ 98.76 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 75, 135 ਦਰਜ ਹੋਈ, ਜਦਕਿ ਕੋਰੋਨਾ ਦੀ ਰੋਜ਼ਾਨਾ ਲਾਗ ਦਰ 6.12 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.45 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,12,500 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 

ਪੰਜਾਬ ਵਿੱਚ ਕੋਰੋਨਾ ਨਾਲ 2 ਮੌਤਾਂ 

ਪਿਛਲੇ 2ੋ4 ਘੰਟਿਆਂ ਵਿੱਚ, ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 38 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਲੁਧਿਆਣਾ-7, ਜਲੰਧਰ-04, ਮੋਹਾਲੀ-05, ਬਠਿੰਡਾ-04, ਪਟਿਆਲਾ-04, ਰੋਪੜ-04, ਕਪੂਰਥਲਾ-03, ਅੰਮ੍ਰਿਤਸਰ-02, ਫਿਰੋਜ਼ਪੁਰ-02, ਹੁਸ਼ਿਆਰਪੁਰ-02 ਅਤੇ ਸੰਗਰੂਰ-01 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.56 ਫੀਸਦੀ ਦਰਜ ਹੋਈ ਹੈ। ਦੂਜੇ ਪਾਸੇ, 6 ਮਰੀਜ ਆਕਸੀਜਨ ਸਪੋਰਟ ‘ਤੇ ਹਨ। ਉੱਥੇ ਹੀ, ਤਿੰਨ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *