ਨਵੀਂ ਦਿੱਲੀ: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੋ ਬਰਬਾਦੀ ਹੋਈ ਹੈ ਉਸ ਦਾ ਜ਼ਿੰਮੇਵਾਰ ਅੰਮ੍ਰਿਤਪਾਲ ਸਿੰਘ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪਣੇ ਦੋਸਤ ਨੂੰ ਛਡਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਥਾਣੇ ਵਿੱਚ ਲੈ ਕੇ ਜਾਣਾ ਗਲਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੇ ਕਈ ਪੰਜਾਬੀਆਂ ਨੂੰ ਜੇਲ੍ਹ ਵਿੱਚ ਬੰਦ ਕਰਵਾ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸਰਬੱਤ ਖਾਲਸਾ ਬੁਲਾਉਣਾ ਅੰਮ੍ਰਿਤਪਾਲ ਸਿੰਘ ਦਾ ਕੰਮ ਨਹੀ ਹੈ ਇਹ ਜਥੇਦਾਰ ਦਾ ਕੰਮ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਸਰਵ ਉੱਚ ਹੈ ਉਹ ਕੌਮ ਦੇ ਫੈਸਲੇ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਵਾ ਕੇ ਰੱਖ ਦਿੱਤਾ ਹੈ।
