CM ਮਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨੌਜਵਾਨਾਂ ਨੂੰ ਕਹੀ ਇਹ ਵੱਡੀ ਗੱਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬੁੱਧਵਾਰ ਸਵੇਰੇ 9 ਵਜੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਹੈ ਕਿ ਨੌਜਵਾਨ ਆਪਣਾ ਰੋਲ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬੁੱਧਵਾਰ ਸਵੇਰੇ 9 ਵਜੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਹੈ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ। ਇਸ ਲਈ ਉਨ੍ਹਾਂ ਨੂੰ ਸਖਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਨੌਜਵਾਨ ਹਾਈ ਪ੍ਰੋਫਾਈਲ ਜੌਬਜ਼ ਲਈ ਟ੍ਰਾਈ ਕਰਨ। ਜਿਸ ਦਾ ਪੰਜਾਬ ਸਰਕਾਰ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਟੂਡੈਂਟਸ ਨੂੰ ਵੀ ਸਹੂਲਤਾ ਦੇਵੇਗੀ। CM ਮਾਨ ਨੇ ਕਿਹਾ ਕਿ ਨੌਜਵਾਨ ਨੂੰ ਆਪਣਾ ਬਿਜ਼ਨਸ ਕਰਨ ਜੋ ਚਾਹੇ ਛੋਟਾ ਹੀ ਕਿਉਂ ਨਾ ਹੋਵੇ ਇਸ ਲਈ ਸਰਕਾਰ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ।

ਸੀਐੱਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਸ ਕਰਕੇ ਪਿੱਛੇ ਨਹੀਂ ਰਹੇਗਾ ਜਿਸਦਾ ਇਲਾਕਾ ਪੱਛੜਿਆ ਹੈ ਸਗੋਂ ਸਰਕਾਰ ਹਰ ਇਕ ਇਲਾਕੇ ਨੂੰ ਵਿਕਸਤ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮਹੀਨੇ ਵਿੱਚ ਦੋ ਨੌਜਵਾਨ ਸਭਾਵਾਂ ਕੀਤੀਆਂ ਜਾਣਗੀਆਂ।

 

Leave a Reply

Your email address will not be published. Required fields are marked *