ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਰਨੈਲ ਸਿੰਘ ਸਖੀਰਾ ਨੇ ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਬੁਲਾਉਣ…

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਬੁਲਾਉਣ ਨੂੰ ਲੈ ਕੇ ਭਾਈ ਜਰਨੈਲ ਸਿੰਘ ਸਖੀਰਾ ਨੇ ਵਿਰੋਧ ਕੀਤਾ ਹੈ। 

ਸਰਬੱਤ ਖ਼ਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਅੰਮ੍ਰਿਤਪਾਲ ਤਜ਼ਰਬੇ ਤੇ ਸੋਝੀ ਪੱਖੋਂ ਹੌਲਾ ਹੈ। ਉਸ ਕੋਲ ਸਰਬੱਤ ਖ਼ਾਲਸਾ ਸੰਮੇਲਨ ਬੁਲਾਏ ਜਾਣ ਬਾਬਤ ਬਿਆਨਬਾਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਹਕੂਮਤ ਤੇ ਸੁਰੱਖਿਆ ਏਜੰਸੀਆਂ ਦੇ ਨਾਲ ਟਕਰਾਅ ਉਸ ਦਾ ਨਿੱਜੀ ਮਸਲਾ ਹੈ ਤੇ ਉਹ ਇਸ ਨਾਲ ਖ਼ੁਦ ਨਜਿੱਠੇ।ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਕੋਈ ਹੱਕ ਨਹੀਂ ਹੈ ਉਹ ਸਰਬੱਤ ਖਾਲਸਾ ਬੁਲਾਏ। ਉਨ੍ਹਾਂ ਦਾ ਕਹਿਣਾ ਹੈ ਕਿ ਭੜਕਾਊ ਬਿਆਨਬਾਜ਼ੀ ਕਰਨਾ ਕੋਈ ਸਮਝਦਾਰੀ ਨਹੀਂ ਹੈ। 

Leave a Reply

Your email address will not be published. Required fields are marked *