ਚੰਡੀਗੜ੍ਹ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਸਭਾ ਬੁਲਾਈ ਹੈ ਜਿਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਜਥੇਦਾਰ ਵੱਲੋਂ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨੂੰ ਕੀਤਾ ਰੱਦ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਮਹੀਨੇ 18 ਮਾਰਚ ਤੋਂ ਫਰਾਰ ਹੈ। ਅੰਮ੍ਰਿਤਪਾਲ ਸਿੰਘ ਨੇ ਸਰਬੱਤ ਖਾਲਸਾ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰੱਦ ਕਰ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਪੰਜਾਬ ਪੁਲਿਸ ਅਲਰਟ ਹੋ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼

