ਜਲੰਧਰ : ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, ‘ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ ..।
ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ .. pic.twitter.com/JbpMvYrMSc
— Bhagwant Mann (@BhagwantMann) April 7, 2023
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਭਾਰੀ ਬਹੁਮਤ ਮਿਲੇਗੀ।
