ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵਾਰ ਮੁੜ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਦੇ…

ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵਾਰ ਮੁੜ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਦੇ ਸਾਹਮਣੇ ਸਰੰਡਰ ਕਰਨ ਲਈ ਕਿਹਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ’ਚ  ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਵਿਚਾਰ ਵਟਾਂਦਰਾ ਕੀਤਾ।

ਐਸਜੀਪੀਸੀ ਉੱਤੇ ਨਰਾਜ਼ਗੀ ਪ੍ਰਗਟਾਈ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਤੇ ਉਨ੍ਹਾਂ ਦੇ ਰਾਜ ਦੇ ਨਕਸ਼ੇ ਨੂੰ ਖਾਲਿਸਤਾਨ ਦੇ ਨਕਸ਼ਾ ਦੱਸ ਕੇ ਸਿੱਖਾਂ ਦਾ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਮੈਂ 27 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੁੱਧੀਜੀਵੀਆਂ ਤੇ ਸਮਾਜ ਦੇ ਹੋਰ ਵਰਗਾਂ ਦੀ ਬੈਠਕ ’ਚ ਐੱਸਜੀਪੀਸੀ ਨੂੰ ਅਜਿਹੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦਾ ਅਕਸ ਖਰਾਬ ਨਾ ਕੀਤਾ ਜਾਵੇ।

ਅੰਮ੍ਰਿਤਪਾਲ ਦੀ ਭਾਲ ਲਈ ਸਰ ਆਪ੍ਰੇਸ਼ਨ ਜਾਰੀ 

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਅੰਮ੍ਰਿਤਪਾਲ ਦੀ ਭਾਲ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। 

 

Leave a Reply

Your email address will not be published. Required fields are marked *