ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2.00 ਤੱਕ ਖੁੱਲ੍ਹਣਗੇ। ਸੀਐੱਮ ਮਾਨ ਦਾ ਕਹਿਣਾ ਹੈ ਕਿ ਇਹ ਸਮਾਂ 15 ਜੁਲਾਈ ਤੱਕ ਲਾਗੂ ਰਹੇਗਾ।
ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ ਜੋ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ… ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਤਬਦੀਲੀ…ਦੇਸ਼ ‘ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ…Live https://t.co/jCEkRsHjHj
— Bhagwant Mann (@BhagwantMann) April 8, 2023
ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰ ਦੇ ਸਮੇਂ ਨੂੰ ਲੈ ਕੇ ਲੋਕਾਂ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮੁਲਾਜ਼ਮ ਵੀ ਇਸ ਸਮੇਂ ਨਾਲ ਸਹਿਮਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬਿਜਲੀ ਬੋਰਡ ਦਾ ਕਹਿਣਾ ਹੈ ਕਿ ਜਿਆਦਾ ਲੋਡ 1 ਵਜੇ ਤੋਂ ਸ਼ੁਰੂ ਹੁੰਦਾ ਸੀ ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਪੱਖੇ ਅਤੇ ਏਸੀ ਚੱਲਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਬਿਜਲੀ ਦਾ ਲੋਡ ਵੀ ਕੰਟਰੋਲ ਵਿੱਚ ਆਵੇਗਾ।



