ਨਵਜੋਤ ਸਿੱਧੂ ਨੇ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜਲੰਧਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਨੀਵਾਰ ਨੂੰ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਤੋਖ ਸਿੰਘ ਚੌਧਰੀ…

ਜਲੰਧਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਨੀਵਾਰ ਨੂੰ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਧੂ ਦੇ ਨਾਲ ਰਜਿੰਦਰ ਬੇਰੀ, ਪ੍ਰਗਟ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।

 ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। 

ਇਸ ਮੌਕੇ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਹ ਪਰਿਵਾਰ ਇਕ ਸਿਪਾਹੀ ਵਰਗਾ ਹੈ, ਇਸ ਲਈ ਤੁਹਾਨੂੰ ਇਸ ਤੋਂ ਵਧੀਆ ਉਮੀਦਵਾਰ ਨਹੀਂ ਮਿਲ ਸਕਦਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਬੋਲ ਕੇ ਪੈਸੇ ਇਕੱਠੇ ਕਰ ਰਹੀ ਹੈ ਅਤੇ ਉਮੀਦਵਾਰ ਦੀ ਤਲਾਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਸੁਪਨੇ ਦਿਖਾਏ ਪਰ ਦਿੱਤਾ ਕੁਝ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਕਹਿੰਦਾ ਸੀ ਕਿ ਪੰਜਾਬ ‘ਚ ਗੋਰੇ ਆ ਕੇ ਕੰਮ ਕਰਨਗੇ, ਮੈਂ ਨਿੱਜੀ ਤੌਰ ‘ਤੇ ਨਹੀਂ ਜਾਣਾ ਚਾਹੁੰਦਾ ਪਰ ਉਨ੍ਹਾਂ ਦੇ ਪੁੱਤਰ-ਧੀ ਖੁਦ ਵਿਦੇਸ਼ ਵਿੱਚ ਹਨ। 

Leave a Reply

Your email address will not be published. Required fields are marked *